ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਨਤਮਸਤਕ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਪੰਥ ਦੀ ਚੜ੍ਹਦੀਕਲਾ, ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ 'ਤੇ ਗੱਲਬਾਤ ਹੋਈ ਹੈ। ਵਿਧਾਨ ਸਭਾ 'ਚ ਵਿਧਾਇਕ ਗੁਨੀਵ ਕੌਰ ਮਜੀਠੀਆ ਦੇ ਜਾਇਦਾਦ ਦੇ ਵੇਰਵੇ ਜਮ੍ਹਾਂ ਨਾ ਕਰਾਉਣ 'ਤੇ ਉਨ੍ਹਾਂ ਕਿਹਾ ਕਿ ਜਿਹੜੇ ਵੇਰਵੇ ਚੋਣਾਂ 'ਚ ਦਿੱਤੇ ਸਨ, ਉਹ ਵੇਰਵੇ ਸਾਲ 2022-23 ਦੇ ਹਨ।
ਆਮ ਪਾਰਟੀ ਵੀ ਕ੍ਰੇਡਿਟ ਲੈ ਰਹੀ: ਇਨਕਮ ਟੈਕਸ ਭਰਦੇ ਹਾਂ ਜੇਕਰ ਕੋਈ ਵੇਰਵੇ ਦੀ ਜ਼ਰੂਰਤ ਹੈ ਤਾਂ ਇਨਕਮ ਟੈਕਸ ਵਿਭਾਗ ਤੋਂ ਵੀ ਲਏ ਜਾ ਸਕਦੇ ਹਨ। 'ਆਪ' ਸਰਕਾਰ ਕੰਮ ਕਰਨ ਦੀ ਥਾਂ ਇਧਰ-ਉਧਰ ਦੀਆਂ ਗੱਲਾਂ ਨਾਲ ਸਮਾਂ ਬਤੀਤ ਕਰ ਰਹੇ ਹਨ। ਇਸ ਦੇ ਨਾਲ ਹੀ ਵਿਕਾਸ ਦੇ ਮੁੱਦੇ ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਜੋ ਕੰਮ ਪੰਜਾਬ ਚ ਹੋਏ ਸਨ ਉਨ੍ਹਾਂ ਤੇ ਹੁਣ ਆਮ ਪਾਰਟੀ ਵੀ ਕ੍ਰੇਡਿਟ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਸੜਕਾਂ ਤੇ ਪੰਚ ਲਗਾ ਕੇ ਆਪਣਾ ਨਾਮ ਕੀਤਾ ਜਾ ਰਿਹਾ ਸੀ।
ਮਾੜਾ ਕੰਮ ਹੋਵੇ ਤਾਂ ਉਹ ਪੁਰਾਣੀਆਂ ਸਰਕਾਰਾਂ ਦੇ ਸੁੱਟ ਦਿੰਦੇ: ਉਥੇ ਹੀ ਦੂਜੇ ਪਾਸੇ ਭਗਵੰਤ ਮਾਨ ਵੱਲੋਂ ਮੁਹੱਲਾ ਕਲੀਨਿਕ ਬੋਰਡ ਤੇ ਪੰਚ ਲਗਵਾ ਕੇ ਆਪਣਾ ਨਾਮ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਾਕਟਰਾਂ ਅਤੇ ਨਰਸਾਂ ਦੀ ਕਮੀ ਹੈ। ਪਰ ਮੁਹੱਲਾ ਕਲੀਨਿਕ ਧੜਾ ਧੜ ਖੋਲ੍ਹੇ ਹਨ ਇਹਨਾਂ ਨੂੰ ਮਾਂ ਸਰਕਾਰ ਚਲਾਵੇਗੀ ਕੀਤਾ ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਹੀ ਲਾਅ ਐਂਡ ਆਰਡਰ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ। ਅਤੇ ਭਗਵੰਤ ਮਾਨ ਸਰਕਾਰ ਨੂੰ ਸੱਤਾ ਵਿੱਚ ਆਏ ਇਕ ਸਾਲ ਦਾ ਸਮਾਂ ਹੋ ਚੱਲਿਆ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਇਹ ਸੋਚ ਰੱਖਿਆ ਹੈ ਕਿ ਕੋਈ ਚੰਗਾ ਕੰਮ ਹੁੰਦਾ ਤੇ ਉਸ ਨੇ ਆਪ ਕਰੇ ਕ੍ਰੈਡਿਟ ਲੈ ਲੈਂਦੇ ਅਗਰ ਕੋਈ ਮਾੜਾ ਕੰਮ ਹੋਵੇ ਤਾਂ ਉਹ ਪੁਰਾਣੀਆਂ ਸਰਕਾਰਾਂ ਦੇ ਸੁੱਟ ਦਿੰਦੇ।
ਇਹ ਵੀ ਪੜ੍ਹੋ :Sikh Brothers in Pakistan : ਪਾਕਿਸਤਾਨ ਵਿੱਚ ਹੋਈ ਬੇਅਦਬੀ ਦਾ ਮਾਮਲਾ ਭਖਿਆ, ਸਿੱਖ ਜਥੇਬੰਦੀਆਂ ਨੇ ਕੀਤੀ ਨਿਖੇਧੀ
ਲਾਅ ਐਂਡ ਆਰਡਰ ਬਦ ਤੋਂ ਬਦਤਰ : ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਹੀ ਲਾਅ ਐਂਡ ਆਰਡਰ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਨੂੰ ਸੱਤਾ ਵਿੱਚ ਆਏ ਇਕ ਸਾਲ ਦਾ ਸਮਾਂ ਹੋ ਚੱਲਿਆ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਇਹ ਸੋਚ ਰੱਖਿਆ ਹੈ |