ਅੰਮ੍ਰਿਤਸਰ: ਹਲਕਾ ਬਾਬਾ ਬਕਾਲਾ ਸਾਹਿਬ ਦੇ ਇੱਕ ਅਕਾਲੀ ਆਗੂ ਨੇ ਆਪਣੇ ਸਾਥੀਆਂ ਸਮੇਤ ਪ੍ਰੈੱਸ ਕਾਨਫਰੰਸ ਕਰ ਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਉਤੇ ਗੰਭੀਰ ਦੋਸ਼ ਲਗਾਉਂਦੇ ਹੋਏ ਸਰਕਾਰ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।
ਸਾਬਕਾ ਕਾਂਗਰਸੀ ਵਿਧਾਇਕ ਨੇ ਦਰਜ ਕਰਵਾਏ ਸੀ ਨਾਜਾਇਜ਼ ਪਰਚੇ : ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਆਗੂ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਉਤੇ ਕਥਿਤ ਰੂਪ ਵਿੱਚ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਾਬਕਾ ਵਿਧਾਇਕ ਭਲਾਈਪੁਰ ਨੇ ਕਾਂਗਰਸ ਦੇ ਰਾਜ ਦੌਰਾਨ ਉਨ੍ਹਾਂ ਉੱਪਰ ਅਤੇ ਉਨ੍ਹਾਂ ਦੇ ਸਮਰਥਕਾਂ ਉਪਰ ਕਥਿਤ ਤੌਰ ਉਤੇ ਝੂਠੇ ਅਤੇ ਨਾਜਾਇਜ਼ ਪਰਚੇ ਦਰਜ ਕਰਵਾਏ ਹਨ, ਜਿਸ ਨਾਲ ਹਾਲੇ ਤੱਕ ਸਾਨੂੰ ਕੋਈ ਇਨਸਾਫ ਨਹੀਂ ਮਿਲਿਆ ਹੈ, ਕਿਉਂਕਿ ਉਸ ਸਮੇਂ ਕਾਂਗਰਸ ਪਾਰਟੀ ਦਾ ਰਾਜ ਸੀ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਲਈ ਉਹ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕਰਦੇ ਹਨ ਕਿ ਮੇਰੇ ਅਤੇ ਸਾਥੀਆਂ ਉਪਰ ਉਸ ਵਕਤ ਕੀਤੇ ਗਏ ਕਥਿਤ ਝੂਠੇ ਪਰਚਿਆਂ ਦੀ ਜਾਂਚ ਪੜਤਾਲ ਕਰ ਕੇ ਉਨ੍ਹਾਂ ਨੂੰ ਰੱਦ ਕੀਤਾ ਜਾਵੇ।
- ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਨਾ ਤਾਂ ਮੈਂ ਪਾਰਟੀ ਤੋਂ ਨਾਰਾਜ਼ ਸੀ ਅਤੇ ਨਾ ਹੀ ਪਾਰਟੀ ਛੱਡੀ...
- ਡਾਂਸਰ ਕੁੜੀ ਦੇ ਇਸ਼ਕ 'ਚ ਪਾਗਲ ਪ੍ਰੇਮੀ ਨੇ ਕੀਤੀ ਖੁਦਕੁਸ਼ੀ, ਭਰਾ ਗ੍ਰਿਫ਼ਤਾਰ, ਡਾਂਸਰ ਦੀ ਭਾਲ ਜਾਰੀ
- ਹੁਸ਼ਿਆਰਪੁਰ ਵਿੱਚ ਮਾਲ ਮਹਿਕਮੇ ਦੀ ਕਾਰਵਾਈ, ਐਨਆਰਆਈ ਦੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ
ਸਾਬਕਾ ਕਾਂਗਰਸੀ ਵਿਧਾਇਕ ਦੀ ਜਾਇਦਾਦ ਦਾ ਵੇਰਵਾ ਵੀ ਲਵੇ ਸਰਕਾਰ : ਇਸ ਦੌਰਾਨ ਕੁਲਵਿੰਦਰ ਸਿੰਘ ਕਾਲੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਪਾਸੋਂ ਇਹ ਵੀ ਮੰਗ ਕਰਦੇ ਹਨ ਕਿ ਕਾਂਗਰਸ ਰਾਜ ਵੇਲੇ ਸਾਬਕਾ ਵਿਧਾਇਕ ਵੱਲੋਂ ਬਣਾਈ ਗਈ ਜਾਇਦਾਦ ਦੀ ਇਨਕੁਆਰੀ ਕਰਵਾਈ ਜਾਵੇ। ਇਸ ਮੌਕੇ ਠੇਕੇਦਾਰ ਕੁਲਵਿੰਦਰ ਸਿੰਘ ਵਲੋਂ ਦੱਸੇ ਅਨੁਸਾਰ ਵੱਖ ਵੱਖ ਮਾਮਲਿਆਂ ਵਿੱਚ ਨਾਮਜ਼ਦ ਵਿਅਕਤੀਆਂ ਵਿੱਚ ਜਰਨੈਲ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸਵਿੰਦਰ ਸਿੰਘ, ਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਮਨਜੋਤ ਸਿੰਘ, ਰਜਿੰਦਰ ਸਿੰਘ, ਨਵਜੋਤ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਨਾਜ਼ਰ ਸਿੰਘ,ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ ਆਦਿ ਦੇ ਨਾਂ ਵਰਨਣਯੋਗ ਹਨ । ਇਸ ਮੌਕੇ ਸਾਬਕਾ ਫ਼ੌਜੀ ਦਲਬੀਰ ਸਿੰਘ, ਸਾਬਕਾ ਫ਼ੌਜੀ ਰਜਿੰਦਰ ਸਿੰਘ, ਸੂਬੇਦਾਰ ਸੁਰਜਨ ਸਿੰਘ, ਪ੍ਰਧਾਨ ਨਾਜ਼ਰ ਸਿੰਘ, ਪ੍ਰਧਾਨ ਜਗਤਾਰ ਸਿੰਘ, ਪ੍ਰਧਾਨ ਦਿਆਲ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।
ਭਲਾਈਪੁਰ ਦੇ ਸਾਫ਼-ਸੁਥਰੇ ਅਕਸ ਨੂੰ ਦਾਗ਼ ਲਾਉਣ ਦੀ ਕੋਸ਼ਿਸ਼ ਕਰ ਰਹੇ ਵਿਰੋਧੀ : ਇਸ ਦੌਰਾਨ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਗੈਰ ਹਾਜ਼ਰੀ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਹਰਿੰਦਰਪਾਲ ਸਿੰਘ ਮੱਲ੍ਹਾ ਨੇ ਉਕਤ ਸਾਰੇ ਦੋਸ਼ਾਂ ਨੂੰ ਮੁੱਢੋਂ ਹੀ ਨਕਾਰਦਿਆਂ ਕਿਹਾ ਹੈ ਕਿ ਉਕਤ ਵਿਅਕਤੀਆਂ ਵੱਲੋਂ ਭਲਾਈਪੁਰ ਖਿਲਾਫ ਲਾਏ ਜਾ ਰਹੇ ਸਾਰੇ ਹੀ ਦੋਸ਼ ਝੂਠੇ ਅਤੇ ਬੇਬੁਨਆਦ ਹਨ ਅਤੇ ਸਾਰਾ ਹਲਕਾ ਹੀ ਜਾਣਦਾ ਹੈ ਕਿ ਵਿਧਾਇਕ ਭਲਾਈਪੁਰ ਨੇ ਆਪਣੇ ਕਾਰਜਕਾਲ ਦੌਰਾਨ ਨਾ ਹੀ ਕਿਸੇ ਨਾਲ ਨਾਜਾਇਜ਼ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਕੋਈ ਬੇਨਾਮੀ ਜਾਇਦਾਦ ਬਣਾਈ ਹੈ। ਅੱਜ ਡੇਢ ਸਾਲ ਬੀਤ ਜਾਣ ਪਿਛੋਂ ਉਕਤ ਵਿਅਕਤੀ ਸਾਬਕਾ ਵਿਧਾਇਕ ਭਲਾਈਪੁਰ ਦੇ ਸਾਫ ਸੁਥਰੇ ਅਕਸ ਨੂੰ ਦਾਗ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਕਿ ਕਦੇ ਵੀ ਕਾਮਯਾਬ ਨਹੀਂ ਹੋਣਗੇ।