ETV Bharat / state

ਅਕਾਲੀ ਆਗੂ ਹਰਮੀਤ ਸਿੰਘ ਨੇ ਮੰਨਿਆ, 267 ਸਰੂਪਾਂ ਵਿੱਚ ਸ਼੍ਰੋਮਣੀ ਕਮੇਟੀ ਤੋਂ ਹੋਈ ਭੁੱਲ - 267 ਸਰੂਪਾਂ ਵਿੱਚ ਸ਼੍ਰੋਮਣੀ ਕਮੇਟੀ ਤੋਂ ਹੋਈ ਭੁੱਲ

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ 267 ਸਰੂਪਾਂ ਦੇ ਘਪਲੇ ਬਾਰੇ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਵੱਲੋਂ ਸਾਰੇ ਸਰੂਪਾਂ ਦਾ ਰਿਕਾਰਡ ਰੱਖਿਆ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਗਲਤੀ ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Jul 28, 2020, 12:49 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਆਪਣੇ ਸਾਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਦਰਬਾਰ ਸਾਹਿਬ ਆਪਣੀ ਟੀਮ ਨਾਲ ਕੋਰੋਨਾ ਮਹਾਂਮਾਰੀ ਤੋਂ ਮਨੁੱਖਤਾ ਨੂੰ ਨਿਜਾਤ ਦਿਵਾਉਣ ਲਈ ਅਰਦਾਸ ਕਰਨ ਲਈ ਪਹੁੰਚੇ ਹਨ, ਉਹ ਚਾਹੁੰਦੇ ਹਨ ਕਿ ਪਹਿਲਾਂ ਵਾਂਗ ਕਾਰੋਬਾਰ ਚੱਲਣ ਅਤੇ ਜ਼ਿੰਦਗੀ ਰਫ਼ਤਾਰ ਆਮ ਹੋ ਜਾਵੇ।

ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਹੋਈ ਜ਼ਿੰਮੇਵਾਰੀ ਕਰਕੇ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ ਅਤੇ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ।

ਵੇਖੋ ਵੀਡੀਓ

ਉਨ੍ਹਾਂ ਨੂੰ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪ ਦੇ ਘਪਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਸਾਜਿਸ਼ ਹੈ ਤੇ ਇਸ ਉੱਪਰ ਰਾਜਨੀਤੀ ਹੋ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਵੱਲੋਂ ਸਾਰੇ ਸਰੂਪਾਂ ਦਾ ਰਿਕਾਰਡ ਰੱਖਿਆ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਗਲਤੀ ਹੋ ਗਈ ਹੈ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਰਿਕਾਰਡ ਰੱਖਣਾ ਚਾਹੀਦਾ ਹੈ ਤੇ ਜਿਸ ਨੂੰ ਵੀ ਸਰੂਪ ਦਿੱਤਾ ਜਾਵੇ, ਉਸ ਬਾਰੇ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ।

ਸੁਖਦੇਵ ਸਿੰਘ ਢੀਂਡਸਾ ਵੱਲੋਂ ਵੱਖਰੀ ਪਾਰਟੀ ਬਣਾ ਲੈਣ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਢੀਂਡਸਾ ਸਾਹਿਬ ਤਾਂ ਅਜੇ ਪਾਰਟੀ ਦੇ ਨਾਂਅ ਵਿੱਚ ਹੀ ਉਲਝੇ ਪਏ ਹਨ, ਕਦੇ ਉਹ ਸ਼੍ਰੋਮਣੀ ਅਕਾਲੀ ਦਲ ਕਹਿੰਦੇ ਹਨ ਤੇ ਕਦੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ। ਸੁਖਦੇਵ ਸਿੰਘ ਢੀਂਡਸਾ ਜੇ ਪਾਰਟੀ ਦੇ ਨਾਂਅ ਪ੍ਰਤੀ ਹੀ ਦੂਰ ਅੰਦੇਸ਼ੀ ਨਹੀਂ ਤਾਂ ਫਿਰ ਕੀ ਪਾਰਟੀ ਚਲਾਉਣਗੇ ? ਪੰਜਾਬ ਦੇ ਲੋਕਾਂ ਦਾ ਕੀ ਭਲਾ ਕਰਨਗੇ ?

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਪੰਜਾਬ ਦਾ ਹਰ ਪ੍ਰਕਾਰ ਦਾ ਵਿਕਾਸ ਹੋਇਆ ਤੇ ਹੁਣ ਜਦੋਂ ਦੀ ਕਾਂਗਰਸ ਸਰਕਾਰ ਆਈ ਹੈ ਕੁਝ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਹਰ ਹਾਲਤ ਵਿੱਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਕੀਤੇ ਸ਼ਬਦੀ ਹਮਲੇ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀਕੇ ਗ਼ਲਤ ਫਹਿਮੀ ਵਿੱਚ ਸਭ ਕੁਝ ਬੋਲ ਰਹੇ ਹਨ, ਉਸ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੜਾ ਮਾਣ ਦਿੱਤਾ ਗਿਆ ਤੇ ਜਦੋਂ ਉਸ ਨੇ ਭ੍ਰਿਸ਼ਟਾਚਾਰ ਕੀਤਾ ਤਾਂ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀਕੇ ਦੇ ਕਹਿਣ ਨਾਲ ਨਾ ਤਾਂ ਅਕਾਲੀ ਦਲ ਖੇਰੂ-ਖੇਰੂ ਹੋਵੇਗਾ ਤੇ ਨਾ ਹੀ ਅੱਗੇ ਵਧਣ ਤੋਂ ਰੁਕੇਗਾ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੂੰ ਸੂਚਨਾ ਕੇਂਦਰ ਦੇ ਅਧਿਕਾਰੀਆਂ ਵੱਲੋਂ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਨੂੰ ਵੀ ਸਿਰੋਪਾਓ ਭੇਂਟ ਕੀਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.