ETV Bharat / state

10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਧਿਕਾਰੀ

ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਬੰਧ ਮੁਕੰਮਲ ਕਰਨ ਲਈ ਸਾਰੇ ਰਿਟਰਨਿੰਗ ਅਧਿਕਾਰੀਆਂ, ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਤਕਨੀਕੀ ਮੁਖੀਆਂ ਨਾਲ ਵਿਸਥਾਰ ਵਿੱਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਗਿਣਤੀ ਸਵੇਰੇ 8 ਵਜੇ ਸਾਰੇ 11 ਗਿਣਤੀ ਕੇਂਦਰਾਂ 'ਤੇ ਸ਼ੁਰੂ ਹੋਵੇਗੀ।

10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਧਿਕਾਰੀ
10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਧਿਕਾਰੀ
author img

By

Published : Mar 5, 2022, 8:13 PM IST

ਅੰਮ੍ਰਿਤਸਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਦੇ ਸਾਰੇ 11 ਗਿਣਤੀ ਕੇਂਦਰਾਂ 'ਤੇ 10 ਮਾਰਚ ਨੂੰ ਹੋਣ ਵਾਲੀਆਂ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਜਿਸ ਸਾਰੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਬੰਧ ਮੁਕੰਮਲ ਕਰਨ ਲਈ ਸਾਰੇ ਰਿਟਰਨਿੰਗ ਅਧਿਕਾਰੀਆਂ, ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਤਕਨੀਕੀ ਮੁਖੀਆਂ ਨਾਲ ਵਿਸਥਾਰ ਵਿੱਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਗਿਣਤੀ ਸਵੇਰੇ 8 ਵਜੇ ਸਾਰੇ 11 ਗਿਣਤੀ ਕੇਂਦਰਾਂ 'ਤੇ ਸ਼ੁਰੂ ਹੋਵੇਗੀ।

10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਧਿਕਾਰੀ
10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਧਿਕਾਰੀ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਵਿੱਚ ਪੋਲ ਹੋਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਸੂਬਾ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਅੰਦਰਲੇ ਘੇਰੇ ਦੀ ਸੁਰੱਖਿਆ ਕੇਂਦਰੀ ਪੈਰਾ ਮਿਲਟਰੀ ਫੋਰਸ, ਦੂਜੇ ਘੇਰੇ ਦੀ ਪੰਜਾਬ ਆਰਮਡ ਪੁਲਿਸ ਵੱਲੋਂ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਟਰਾਂਗ ਰੂਮਾਂ ਨੂੰ ਬਾਹਰੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਊਂਟਿੰਗ ਏਜੰਟਾਂ ਨੂੰ ਆਪਣੇ ਸਬੰਧਤ ਰਿਟਰਨਿੰਗ ਅਫ਼ਸਰ (ਆਰ.ਓ.) ਰਾਹੀਂ ਪਛਾਣ ਪੱਤਰ ਬਣਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਗਿਣਤੀ ਏਜੰਟ ਗਿਣਤੀ ਸ਼ੁਰੂ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਗਿਣਤੀ ਕੇਂਦਰ ਵਿੱਚ ਪਹੁੰਚ ਜਾਣ। ਉਨ੍ਹਾਂ ਦੱਸਿਆ ਕਿ ਗਿਣਤੀ ਰੂਮ ਵਿੱਚ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਹਰੇਕ ਪਾਸੇ 7) ਸਥਾਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ : ਵਿਧਾਇਕ ਕੁਲਬੀਰ ਜ਼ੀਰਾ ਦੀ ਰੇਤ ਮਾਈਨਿੰਗ ਦੀ ਪੋਲ ਖੋਲਦੀ ਵੀਡੀਓ ਵਾਇਰਲ, ਵੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.