ਅੰਮ੍ਰਿਤਸਰ:- ਮਾਮਲਾ ਅੰਮ੍ਰਿਤਸਰ ਦੇ ਲਾਰੈਂਸ ਰੋਡ ’ਤੇ ਫਾਸਟ ਫੂਡ ਦੀ ਰੇਹੜੀ ਲਗਾਉਣ ਵਾਲੀ ਇੱਕ ਗਰੀਬ ਲੜਕੀ ਅਮਨਦੀਪ ਕੌਰ ਦਾ ਹੈ ਜੋ ਬੀ. ਕਾਮ (B.COM) ਕਰ ਫਾਸਟ ਫੂਡ ਦੀ ਰੇਹੜੀ ਲਗਾ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਹ ਕਿੱਤਾ ਸ਼ੁਰੂ ਕੀਤਾ ਸੀ। ਅਮਨਦੀਪ ਕੌਰ ਨੇ ਦੱਸਿਆ ਕਿ ਕੁਝ ਨਗਰ ਨਿਗਮ ਦੇ ਕੁਝ ਭ੍ਰਿਸ਼ਟ ਅਫਸਰ (Corrupt officer) ਉਸਨੂੰ ਕੰਮ ਨਹੀਂ ਕਰਨ ਦੇ ਰਹੇ। ਉਨ੍ਹਾਂ ਦੱਸਿਆ ਕਿ ਉਸਦੀ ਰੇਹੜੀ ਨਹੀਂ ਦਿੱਤੀ ਜਾ ਰਹੀ ਹੈ।
ਅਮਨਦੀਪ ਕੌਰ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸ ਨੂੰ ਰੇਹੜੀ ਲਗਾਉਣ ਦੇ ਬਦਲੇ ਸੈਟਲਮੈਂਟ ਕਰਨ ਦੇ ਲਈ ਕਿਹਾ ਜਾ ਰਿਹਾ ਹੈ ਜਿਸ ਕਰਕੇ ਉਹ ਮਜ਼ਬੂਰਨ ਧਰਨਾ ਲਗਾਉਣ ਦੇ ਲਈ ਮਜ਼ਬੂਰ ਹੋਈ ਹੈ। ਅਮਨਦੀਪ ਨੇ ਦੱਸਿਆ ਕਿ ਉਸਨੇ ਇਨਸਾਫ ਦੇ ਲਈ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਪੱਤਰ ਲਿਖਿਆ ਹੈ। ਅਮਨਦੀਪ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮੌਕੇ ਅਮਨਦੀਪ ਕੌਰ ਦੇ ਹੱਕ ਵਿੱਚ ਨਿੱਤਰੇ ਲੋਕ ਲਹਿਰ ਪੰਜਾਬ ਦੇ ਮੁਖੀ ਸੁਖਜਿੰਦਰ ਸਿੰਘ ਭਗਤਪੁਰਾ ਅਤੇ ਸੁਖਰਾਜ ਸਿੰਘ ਸੋਹਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਮਹਿਲਾਵਾਂ ਲਈ ਸਾਰਥਕ ਕਦਮ ਚੁੱਕਣ ਦੀ ਗੱਲ ਕੀਤੀ ਜਾ ਰਹੀ ਹੈ ਉਹ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ।
ਉਨ੍ਹਾਂ ਕਿਹਾ ਕਿ ਇਸਦੇ ਚੱਲਦੇ ਉਹ ਇਸ ਪੀੜਤ ਮਹਿਲਾ ਦੇ ਹੱਕ ਵਿੱਚ ਉਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਦੇ ਖਿਲਾਫ ਮੋਰਚਾ ਖੋਲ੍ਹ ਰਹੇ ਹਨ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇੰਨ੍ਹਾਂ ਭ੍ਰਿਸ਼ਟ ਮੁਲਾਜ਼ਮਾਂ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਸਦੇ ਨਾਲ ਹੀ ਅਮਨਦੀਪ ਦਾ ਚੁੱਕਿਆ ਸਮਾਨ ਵੀ ਵਾਪਿਸ ਕੀਤਾ ਜਾਵੇ।
ਇਹ ਵੀ ਪੜ੍ਹੋ: ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ 'ਤੇ ਹੋਇਆ ਮਾਮਲਾ ਦਰਜ