ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਅਕਸਰ ਹੀ ਅਣਸੁਖਾਵੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ। ਜਿਸ ਕਰਕੇ ਪੁਲਿਸ ਵੱਲੋਂ ਇਹ ਤੇ ਨੱਥ ਪਾਉਣ ਦੀ ਕੋਸ਼ਿਸ ਲਗਾਤਾਰ ਜਾਰੀ ਰਹਿੰਦੀ ਹੈ। ਅਜਿਹਾ ਹੀ ਇੱਕ ਮਾਮਲਾ ਅਜਨਾਲਾ ਦੇ ਪਿੰਡ ਬਿਕਰਾਓਰ (Village Bikraur) ਦੇ ਇਕ ਪਰਿਵਾਰ ਨੇ ਪਿੰਡ ਮੌਜੂਦਾ ਕਾਂਗਰਸੀ ਸਰਪੰਚ (Congress sarpanch) ਤੇ ਉਸਦੇ ਪਰਿਵਾਰ 'ਤੇ ਗਾਲੀ ਗਲੋਚ ਅਤੇ ਧਮਕੀਆਂ ਦੇ ਇਲਜ਼ਾਮ ਲਗਾਏ ਹਨ।
ਇਸ ਸੰਬਧੀ ਪੀੜਤ ਔਰਤ ਗੁਰਜੀਤ ਕੌਰ (Gurjeet Kaur) ਨੇ ਕਿਹਾ ਕਿ ਉਸਦਾ ਪਤੀ ਫੌਜ ਵਿੱਚ ਹਨ ਅਤੇ ਉਹ ਆਪਣੇ ਬੱਚਿਆ ਅਤੇ ਬਜ਼ੁਰਗ ਸੱਸ ਸਹੁਰੇ ਨਾਲ ਘਰ ਵਿੱਚ ਰਹਿੰਦੇ ਹਨ। ਉਨ੍ਹਾਂ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਬੀਤੇ ਕੁੱਝ ਸਮੇਂ ਤੋਂ ਉਨ੍ਹਾਂ ਦੇ ਗੁਆਂਢੀ ਪਿੰਡ ਦੇ ਕਾਂਗਰਸੀ ਸਰਪੰਚ ਅਤੇ ਉਸਦੇ ਸਾਥੀਆਂ ਵੱਲੋਂ ਉਹਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂ ਰਿਹਾ ਹੈ ਅਤੇ ਬੀਤੀ ਰਾਤ ਵੀ ਮਾਰ ਉਨ੍ਹਾਂ ਨੇ ਘਰ ਆ ਕੇ ਗਾਲੀ ਗਲੋਚ ਕੀਤਾ। ਉਨ੍ਹਾਂ ਕਿਹਾ ਕਿ ਉਕਤ ਕਾਂਗਰਸੀ ਪਰਿਵਾਰ ਵੱਲੋਂ ਉਨ੍ਹਾਂ ਦੇ ਘਰ ਵਿੱਚ ਰੋੜ੍ਹਿਆ ਨਾਲ ਹਮਲਾ ਵੀ ਕੀਤਾ। ਜਿਸ 'ਤੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਉਨ੍ਹਾਂ ਮੰਗ ਕੀਤੀ ਕਿ ਉਕਤ ਆਰੋਪੀਆਂ 'ਤੇ ਕਾਨੂੰਨੀ ਕਰਵਾਈ ਕੀਤੀ ਜਾਵੇ।
ਇਸ ਸਬੰਧੀ ਪੁਲਿਸ ਜਾਂਚ ਅਧਿਕਾਰੀ ਸਰਵਣ ਸਿੰਘ (Officer Sarwan Singh) ਦੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਹੈਲਪ ਲਾਈਨ 'ਤੇ ਸ਼ਿਕਾਇਤ ਆਈ ਸੀ। ਜਿਸ 'ਤੇ ਕਰਵਾਈ ਕਰਦੇ ਹੋਏ, ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਕਾਨੂੰਨੀ ਕਰਵਾਈ ਕੀਤੀ ਜਾਏਗੀ।
ਇਹ ਵੀ ਪੜ੍ਹੋ:- ਸੁਪਰੀਮ ਕੋਰਟ ਨੇ ਲਖੀਮਪੁਰ ਖੇੜੀ ਹਿੰਸਾ 'ਤੇ ਵਿਸਥਾਰ ਪੂਰਵਕ ਰਿਪੋਰਟ ਮੰਗੀ