ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਨੂੰ ਅਜੇ ਕੁਝ ਹੀ ਸਮਾਂ ਹੋਇਆ ਹੈ ਪਰ ਹੁਣ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਨੇੜਲੇ ਪਿੰਡ ਭਿੰਡੀ ਔਲਖ ਦੇ ਵਿੱਚ ਇੱਕ ਸ਼ਖ਼ਸ ’ਤੇ ਬੇਅਦਬੀ ਕਰਨ ਦੇ ਇਲ਼ਜ਼ਾਮ ਲੱਗੇ ਹਨ। ਗੁਰਦੁਆਰਾ ਸਾਹਿਬ ਚ ਦਾਖਲ ਹੋਏ ਸ਼ਖ਼ਸ ਨੂੰ ਲੋਕਾਂ ਨੇ ਕਾਬੂ ਕਰ ਲਿਆ ਹੈ। ਲੋਕਾਂ ਵਲੋਂ ਸ਼ਖ਼ਸ ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਲਗਾਏ ਗਏ ਹਨ।
ਜਦੋਂ ਕਾਬੂ ਕੀਤੇ ਗਏ ਵਿਅਕਤੀ ਕੋਲੋਂ ਪੁੱਛਿਆ ਗਿਆ ਕਿ ਉਹ ਗੁਰਦੁਆਰਾ ਸਾਹਿਬ ’ਚ ਕੀ ਕਰਨ ਗਿਆ ਸੀ ਤਾਂ ਉਸ ਵਿਅਕਤੀ ਵੱਲੋਂ ਦੱਸਿਆ ਗਿਆ ਕਿ ਉਹ ਅਤੇ ਉਸ ਦਾ ਇੱਕ ਹੋਰ ਸਾਥੀ ਗਨੀ ਹੈ ਜਿਸ ਨਾਲ ਇੱਕ ਲੱਖ ਰੁਪਏ ਦੀ ਦੇਣ ਦੀ ਗੱਲ ਹੋਈ ਸੀ ਪਰ ਉਹ ਨਹੀਂ ਮੰਨਿਆ।
ਪੰਜਾਬ ਵਿੱਚ ਦਿਨ ਬ ਦਿਨ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਉੱਥੇ ਹੀ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਲਗਾਤਾਰ ਹੀ ਪੁਲਿਸ ਵੱਲੋਂ ਚੌਂਕਾਂ ਚੁਰਾਹਿਆਂ ’ਚ ਖੜ੍ਹ ਕੇ ਨਾਕੇਬੰਦੀ ਕੀਤੀ ਜਾ ਰਹੀ ਹੈ ਪਰ ਗੁਰੂ ਧਾਮਾਂ ਦੀ ਸੁਰੱਖਿਆ ਨੂੰ ਲੈਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ।
ਉੱਥੇ ਹੀ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਿੱਖ ਜਥੇਬੰਦੀਆਂ ਭਿੰਡੀ ਸੈਦਾ ਥਾਣੇ ’ਚ ਪਹੁੰਚਈਆਂ ਹਨ। ਪਰਮਜੀਤ ਸਿੰਘ ਅਕਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਉਹ ਜਦੋਂ ਥਾਣੇ ’ਚ ਪਹੁੰਚੇ ਤਾਂ ਉਨ੍ਹਾਂ ਨੇ ਜਦੋਂ ਪਰਚਾ ਵੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਕਿਉਂਕਿ ਬੇਅਦਬੀ ਦੇ ਮਾਮਲੇ ਵਿਚ ਮੁਲਜ਼ਮ ਖਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਉੱਥੇ ਹੀ ਦੂਸਰੇ ਪਾਸੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪੁਲਿਸ ਵੱਲੋਂ ਉਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਜੇ ਐਸ ਵਾਲੀਆ ਦਾ ਕਹਿਣਾ ਹੈ ਕਿ ਚੋਰੀ ਕਰਨ ਦੀ ਨੀਅਤ ਨਾਲ ਇਹ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਚੋਰੀ ਦਾ ਮਾਮਲਾ ਦਰਜ ਕਰ ਕੀਤਾ ਗਿਆ ਹੈ ਅਤੇ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਚੰਨੀ ਨੂੰ ਲੈਕੇ ਕਾਂਗਰਸ ਹਾਈਕਮਾਨ ’ਤੇ ਵੱਡਾ ਹਮਲਾ !