ਅੰਮ੍ਰਿਤਸਰ: ਅੰਮ੍ਰਿਤਸਰ ਦੀ ਮਜੀਠਾ ਬਾਈਪਾਸ ਰੋਡ 'ਤੇ ਬਣੀ ਰਾਮ ਨਗਰ ਕਾਲੋਨੀ 'ਚ ਪ੍ਰਵਾਸੀ ਮਜ਼ਦੂਰਾਂ ਵਲੋਂ ਸਿਆਸੀ ਸ਼ਹਿ ਹੇਠ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਕਮਲ ਬੰਗਾਲੀ ਨੇ ਦੱਸਿਆ ਕਿ ਮੌਜੂਦਾ ਸਮੇਂ ਉਸ ਦੀ ਪਤਨੀ ਸਰਪੰਚ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਥੋਂ ਦੇ ਹੀ ਲੋਕਾਂ ਵਲੋਂ ਉਨ੍ਹਾਂ 'ਤੇ ਇੱਟਾਂ ਅਤੇ ਰੋੜਿਆਂ ਨਾਲ ਹਮਲਾ ਕੀਤਾ ਗਿਆ। ਪੀੜਤ ਦਾ ਕਹਿਣਾ ਕਿ ਇਲਾਕੇ ਦੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਰੰਜਿਸ਼ ਦੇ ਚੱਲਦਿਆਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਵਲੋਂ ਪਹਿਲਾਂ ਵੀ ਕਈ ਵਾਰ ਉਸ 'ਤੇ ਅਤੇ ਉਸਦੇ ਪਰਿਵਾਰ 'ਤੇ ਹਮਲਾ ਕੀਤਾ ਹੈ।
ਉਕਤ ਵਿਅਕਤੀ ਦਾ ਕਹਿਣਾ ਕਿ ਉਹ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਚੁੱਕਾ ਹੈ, ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਸਬੰਧੀ ਪੀੜਤ ਵਿਅਕਤੀ ਵਲੋਂ ਜ਼ਿਲ੍ਹੇ ਦੇ ਡੀ.ਸੀ ਤੋਂ ਮੰਗ ਕੀਤੀ ਗਈ ਹੈ ਕਿ ਉਸਨੂੰ ਇਨਸਾਫ਼ ਦਿੱਤਾ ਜਾਵੇ। ਉਧਰ ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ ਅਤੇ ਐੱਮ.ਐੱਲ.ਆਰ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਅਮਲ 'ਚ ਲੈ ਕੇ ਆਉਂਦੀ ਜਾਵੇਗੀ।
ਇਹ ਵੀ ਪੜ੍ਹੋ:ਨਾਂਦੇੜ ਸਾਹਿਬ ਵਿਖੇ ਪੁਲਿਸ ਤੇ ਸਿੱਖਾਂ ਵਿਚਾਲੇ ਟਕਰਾਅ, 18ਸਿੱਖ ਸ਼ਰਧਾਲੂ ਗ੍ਰਿਫਤਾਰ