ETV Bharat / state

GNDU ਦੀ 3 ਸਾਲਾਂ ਬਾਅਦ ਹੋਈ ਅਲੂਮਨੀ ਮੀਟ, ਉਪ ਕੁਲਪਤੀ ਨੇ ਖੇਡਾਂ ਵਿੱਚ ਅੱਗੇ ਵੱਧਣ ਦਾ ਦਿੱਤਾ ਸੰਦੇਸ਼ - Guru Nanak Dev University Amritsar

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ 3 ਸਾਲਾਂ ਬਾਅਦ ਅਲੂਮਨੀ ਮੀਟ 2023 ਹੋਈ। ਜਿਸ ਵਿੱਚ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਨੇ ਸਾਬਕਾ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵਿਕਾਸ ਵਿਚ ਯੋਗਦਾਨ ਪਾਉਣ ਤੇ ਖੇਡਾਂ ਵਿੱਚ ਅੱਗੇ ਵੱਧਣ ਦਾ ਸੰਦੇਸ਼ ਦਿੱਤਾ।

Guru Nanak Dev University Amritsar
Guru Nanak Dev University Amritsar
author img

By

Published : Mar 18, 2023, 12:49 PM IST

GNDU ਦੀ 3 ਸਾਲਾਂ ਬਾਅਦ ਹੋਈ ਅਲੂਮਨੀ ਮੀਟ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ 3 ਸਾਲਾਂ ਬਾਅਦ ਅਲੂਮਨੀ ਮੀਟ ਹੋਈ। ਜਿਸ ਮੀਟ ਵਿੱਚ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਨੇ ਸਾਬਕਾ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵਿਕਾਸ ਵਿਚ ਯੋਗਦਾਨ ਪਾਉਣ ਤੇ ਖੇਡਾਂ ਵਿੱਚ ਅੱਗੇ ਵੱਧਣ ਦਾ ਸੰਦੇਸ਼ ਦਿੱਤਾ। ਇਸ ਮੀਟ ਦੇ ਮੁੱਖ ਮਹਿਮਾਨ ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ੇਸ਼ ਤੌਰ ਉੱਤੇ ਪੁੱਜੇ।

ਯੂਨੀਵਰਸਿਟੀ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਕੀਤਾ ਯਾਦ: ਇਸ ਦੌਰਾਨ ਹੀ 'ਆਪ' ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਵਿਦਿਆਰਥੀ ਜੀਵਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਨੂੰ ਆਪਣੇ ਜੀਵਨ ਦਾ ਸੁਨਿਹਰੀ ਭਾਗ ਦੱਸਦਿਆਂ ਕਿਹਾ ਕਿ ਅੱਜ ਉਹ ਜਿਸ ਵੀ ਮੁਕਾਮ ਉੱਤੇ ਪਹੁੰਚੇ ਹਨ, ਉਨ੍ਹਾਂ ਦੇ ਪਿੱਛੇ ਇਹ ਵਿਦਿਆਰਥੀ ਜੀਵਨ ਦੇ ਦਿਨ ਹੀ ਪ੍ਰੇਰਨਾ ਦੇ ਸਰੋਤ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਉਹ ਇਸ ਅਲੂਮਿਨੀ ਮੀਟ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਨੂੰ ਆਪਣੇ ਵਿਦਿਆਰਥੀ ਜੀਵਨ ਦੀਆਂ ਕਈ ਘਟਨਾਵਾਂ ਯਾਦ ਆ ਗਈਆਂ।

ਵਿਧਾਇਕ ਵੱਲੋਂ ਉਪ-ਕੁਲਪਤੀ ਦੀ ਤਰੀਫ਼: ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਉਹ ਭਾਵੇਂ ਸਿੱਧੇ ਤੌਰ ਉੱਤੇ ਯੂਨੀਵਰਸਿਟੀ ਨਾਲ ਜੁੜੇ ਨਹੀਂ ਰਹੇ, ਪਰ ਯੂਨੀਵਰਸਿਟੀ ਉਨ੍ਹਾਂ ਦੇ ਹਮੇਸ਼ਾ ਹੀ ਦਿਲ ਦਿਮਾਗ ਵਿਚ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਚੀਜ਼ ਉੱਤੇ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਇਹ ਯੂਨੀਵਰਸਿਟੀ ਅੱਜ ਪ੍ਰੋ. ਜਸਪਾਲ ਸਿੰਘ ਸੰਧੂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਬਹੁਤ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੀ ਹੈ।

ਇਹ ਯੂਨੀਵਰਸਿਟੀ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣੇਗੀ: ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਸ਼ਵ ਦੀਆਂ ਨਾਮੀ ਯੂਨੀਵਰਸਿਟੀਆਂ ਦਾ ਨਾਂ ਲੈਂਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਉਣ ਦੇ ਲਈ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਧਿਆਨ ਲਿਆਉਣ ਲਈ ਮਤਾ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ ਇਹ ਯੂਨੀਵਰਸਿਟੀ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣੇਗੀ। ਕਿਉਂਕਿ ਇਸ ਯੂਨੀਵਰਸਿਟੀ ਦੇ ਵਿਚ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਨ ਦੀਆਂ ਪੂਰੀਆਂ ਸੰਭਾਵਨਾਵਾਂ ਹਨ। ਇਸ ਯੂਨੀਵਰਸਿਟੀ ਵੱਲੋਂ ਕੀਤੀਆਂ ਪ੍ਰਾਪਤੀਆਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਇਹ ਵਿਸ਼ਵ ਦੀਆਂ ਯੂਨੀਵਰਸਿਟੀਆਂ ਦੇ ਸਖ਼ਤ ਮਾਪਦੰਡਾਂ ਉੱਤੇ ਖਰੀ ਉਤਰਨ ਦੇ ਸਮਰੱਥ ਹੋ ਸਕਦੀ ਹੈ। ਉਨ੍ਹਾਂ ਆਪਣੇ ਕੁੱਝ ਸੁਝਾਅ ਦਿੰਦਿਆਂ ਕਿਹਾ ਕਿ ਉਹ ਅੱਜ ਵੀ ਆਪਣੇ ਆਪ ਨੂੰ ਯੂਨੀਵਰਸਿਟੀ ਦਾ ਵਿਦਿਆਰਥੀ ਮਹਿਸੂਸ ਕਰਦੇ ਹਨ।

ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉੱਚ ਅਹੁੱਦਿਆਂ ਉਪਰ: ਇਸ ਦੌਰਾਨ ਹੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਉੱਚੇ ਅਹੁਦਿਆਂ ਉਪਰ ਬਿਰਾਜਮਾਨ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ, ਉਹ ਵਿੱਦਿਅਕ ਸੰਸਥਾਨ, ਨਿਆਂਪਾਲਿਕਾ, ਆਈ.ਐਫ.ਐਸ, ਆਈ.ਏ.ਐਸ, ਪੀ.ਸੀ.ਐਸ, ਭਾਰਤੀ ਪੁਲਿਸ ਸੇਵਾਵਾਂ, ਫੈਡਰਲ ਸੇਵਾਵਾਂ, ਕਾਰਪੋਰੇਟ ਸੈਕਟਰ, ਰਾਜਨੀਤਿਕ ਪਾਰਟੀਆਂ, ਪਬਲਿਕ/ਫਾਰਮਾ ਸੈਕਟਰ ਤੇ ਪੰਜਾਬ ਸਿਵਲ ਸੇਵਾਵਾਂ ਆਦਿ ਵਿੱਚ ਅਹਿਮ ਅਹੁੱਦਿਆਂ ਉੱਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਨੇ ਕਿਹਾ ਕਿ ਉਹ ਵੀ ਇਸ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਹਨ। ਯੂਨੀਵਰਸਿਟੀ ਦੇ ਵਿਦਿਆਰਥੀ ਇਸ ਸਮੇਂ ਵਾਈਸ ਚਾਂਸਲਰ, ਵਿਗਿਆਨੀ, ਡੀਨ ਅਕਾਦਮਿਕ ਮਾਮਲਿਆਂ ਅਤੇ ਡਾਇਰੈਕਟਰ ਖੋਜ ਤੇ ਹੋਰ ਅਹਿਮ ਅਹੁਦਿਆਂ ਉੱਤੇ ਹਨ ਅਤੇ ਅਕਾਦਮਿਕ ਖੇਤਰਾਂ ਵਿੱਚ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਖੋਜ ਅਤੇ ਅਕਾਦਮਿਕਤਾ ਵਿੱਚ ਵੱਧ ਤੋਂ ਵੱਧ ਮਦਦ ਕਰਨ।

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦੇਣ ਦਾ ਉਪਰਾਲਾ: ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਨੇ ਕਿਹਾ ਕਿ ਸਾਬਕਾ ਵਿਦਿਆਰਥੀ ਜੋ ਕਿ ਉਚ ਅਹੁਦਿਆਂ ਉੱਤੇ ਹਨ, ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਿਫਾਰਸ਼ ਪੱਤਰ ਦੇ ਕੇ ਉਨ੍ਹਾਂ ਦੇ ਕੈਰੀਅਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਣ। ਇਸ ਤੋਂ ਇਲਾਵਾ ਪ੍ਰੋ.ਜਸਪਾਲ ਸਿੰਘ ਨੇ ਯੂਨੀਵਰਸਿਟੀ ਵਿੱਚੋਂ ਪੜ੍ਹੇ ਉਨ੍ਹਾਂ ਵਿਦਿਆਰਥੀਆਂ ਜਿਨ੍ਹਾਂ ਦੀਆਂ ਆਪਣੀਆਂ ਕੰਪਨੀਆਂ ਹਨ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਕੰਪਨੀਆਂ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦੇਣ ਦਾ ਉਪਰਾਲਾ ਵੀ ਕਰਨ।

ਯੂਨੀਵਰਸਿਟੀ ਸਿੰਡੀਕੇਟ ਦੁਆਰਾ ਪਾਲਿਸੀ: ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਜਸਪਾਲ ਸਿੰਘ ਨੇ ਇਹ ਵੀ ਕਿਹਾ ਕਿ ਯੂਨੀਵਰਸਿਟੀ ਸਿੰਡੀਕੇਟ ਦੁਆਰਾ ਪਹਿਲਾਂ ਹੀ ਇਹ ਪਾਲਿਸੀ ਅਪਣਾਈ ਜਾ ਚੁੱਕੀ ਹੈ ਕਿ ਇਸ ਦੇ ਸਾਬਕਾ ਵਿਦਿਆਰਥੀ 5 ਕਰੋੜ ਤੋਂ ਉਪਰ ਦੀ ਬਿਲਡਿੰਗ ਦੀ ਉਸਾਰੀ ਕਰਵਾ ਸਕਦੇ ਹਨ, ਜੋ ਉਨ੍ਹਾਂ ਦੇ ਪੂਰਵਜਾਂ ਨੂੰ ਸਮਰਪਿਤ ਕੀਤੀ ਜਾਵੇੇਗੀ। ਇਸ ਤੋਂ ਇਲਾਵਾ ਅਲੂਮਨੀ ਕਈ ਪ੍ਰੋਜੈਕਟਾਂ ਵਿੱਚ ਦਾਨ ਕਰ ਸਕਦੇ ਹਨ, ਜਿਨ੍ਹਾਂ ਦੇ ਵੇਰਵੇ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਹਨ। ਸਾਬਕਾ ਵਿਦਿਆਰਥੀਆਂ ਦੇ ਦਾਨ ਨੂੰ ਐਕਟ ਦੀ ਧਾਰਾ 80ਜੀ ਦੇ ਤਹਿਤ ਛੋਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਪ੍ਰਸਿੱਧੀ ਹਮੇਸ਼ਾ ਸਰਗਰਮ ਅਤੇ ਸਹਿਯੋਗੀ ਸਾਬਕਾ ਵਿਦਿਆਰਥੀਆਂ ਦੇ ਉਦਮ ਉੱਤੇ ਵੀ ਨਿਰਭਰ ਕਰਦੀ ਹੈ। ਇਸ ਲਈ ਇਸ ਯੂਨੀਵਰਸਿਟੀ ਨੂੰ ਹੋਰ ਅੱਗੇ ਵਧਾਉਣ ਲਈ ਉਹ ਆਪਣੀ ਯੋਗ ਮਦਦ ਲਈ ਅੱਗੇ ਆਉਣ।

ਇਹ ਵੀ ਪੜੋ: ਪੰਜਾਬ ਦੇ ਕਈ ਮੁੱਦਿਆਂ ਉਤੇ ਖੁੱਲ੍ਹ ਕੇ ਬੋਲੇ ਪੰਮੀ ਬਾਈ, ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.