ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪਿੰਡ ਗੁਰੂ ਕਾ ਬਾਗ ਵਿਖੇ ਸਰਕਲ ਝੰਡੇਰ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸੀਐੱਮ ਅਮਰਿੰਦਰ ਸਿੰਘ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਸੀਐੱਮ ਕੈਪਟਨ ਨੇ ਕੀਤੇ ਲੋਕਾਂ ਨਾਲ ਝੂਠੇ ਵਾਅਦੇ- ਅਮਰਪਾਲ ਸਿੰਘ ਬੋਨੀ ਅਜਨਾਲਾ
ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨਾਲ ਝੂਠੇ ਵਾਅਦੇ ਕੀਤੇ ਹਨ। ਅੱਜ ਤੱਕ ਕਿਸਾਨ ਤੇ ਨੌਜਵਾਨ ਉਨ੍ਹਾਂ ਵਾਅਦਿਆਂ ਨੂੰ ਪੂਰਾ ਹੋਣ ਦੀ ਉਡੀਕ ਕਰ ਰਹੇ ਹਨ ਜੋ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਚ ਆਉਣ ਤੋਂ ਪਹਿਲਾਂ ਕੀਤੇ ਸੀ। ਸੀਐੱਮ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸੀ। ਹੁਣ ਤੱਕ ਇਸ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਹੁਣ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ 'ਚ 4 ਸਾਲ ਬੀਤ ਜਾਣ ’ਤੇ 85 ਫੀਸਦ ਵਾਅਦੇ ਪੂਰੇ ਕਰਨ ਦੀ ਗੱਲ ਆਖੀ ਜਾ ਰਹੀ ਹੈ ਜਿਸਦੀ ਜਮੀਨੀ ਹਕੀਕਤ ਕੁੱਝ ਹੋਰ ਹੀ ਹੈ।
ਇਹ ਵੀ ਪੜੋ: ਚੰਨੀ ਵੱਲੋਂ ਤੁਲਨਾਤਮਕ ਅਧਿਐਨ ਸਬੰਧੀ ਆਨਲਾਈਨ ਰਿਸਰਚ ਰਿਪੋਰਟ ਜਾਰੀ
ਇਸ ਮੌਕੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਕੈਪਟਨ ਦੇ ਝੂਠ ਨੂੰ ਬਰਦਾਸ਼ਤ ਨਹੀਂ ਕਰਨਗੇ। ਕਾਂਗਰਸ ਸਰਕਾਰ ਨੇ ਇਸ ਵਾਰ ਫਿਰ ਪ੍ਰਸ਼ਾਂਤ ਕਿਸ਼ੋਰ ਲਿਆਂਦਾ ਹੈ ਜੋ ਕਿ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਝੂਠ ਬੋਲੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਵਰਗ ਇਨ੍ਹਾਂ ਤੋਂ ਦੁਖੀ ਹੈ ਅਤੇ ਪੰਜਾਬ ਦੇ ਲੋਕ ਇਸ ਵਾਰ ਕਾਂਗਰਸ ਸਰਕਾਰ ਨੂੰ ਜਵਾਬ ਦੇਣਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋਕ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਅਕਾਲੀ ਸਰਕਾਰ ਆਉਣ ’ਤੇ ਲੋਕਾਂ ਨੂੰ ਬਿਜਲੀ ਅੱਧੇ ਰੇਟ ’ਚ ਦਿੱਤੀ ਜਾਵੇਗੀ ਅਤੇ ਖੇਤੀ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।