ETV Bharat / state

Daily Hukamnama: ੬ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama
author img

By

Published : May 20, 2023, 6:45 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ

Daily Hukamnama
ਅੱਜ ਦਾ ਫੁਰਮਾਨ

ਪੰਜਾਬੀ ਵਿਆਖਿਆ: ਆਸਾ ॥ (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ । ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ।੧।(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ । ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ।੧।ਰਹਾਉ।

ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ।੨। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ । ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ।੩। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ।੪।੯। ਨੋਟ:-ਦੋ ਦੋ ਤੁਕਾਂ ਦੇ ‘ਬੰਦ’ ਵਾਲੇ ਇਹ ੯ ਸ਼ਬਦ ਹਨ।

  1. IIT-ISM ਧਨਬਾਦ ਦੇ ਵਿਦਿਆਰਥੀਆਂ ਦੀ ਕਾਢ, ਮਰੀਜ਼ ਦੇ ਦਿਮਾਗ਼ ਨਾਲ ਕੰਟਰੋਲ ਹੋਵੇਗਾ ਮੈਡੀਕਲ ਬੈੱਡ
  2. ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚੋਂ ਵੱਡੀ ਗਿਣਤੀ 'ਚ ਬਰਾਮਦ ਹੋਇਆ ਖ਼ਤਰਨਾਕ ਕੈਮੀਕਲ, ਸਿਹਤ ਮਹਿਕਮਾ ਅਤੇ ਪੁਲਿਸ ਕਰ ਰਿਹਾ ਜਾਂਚ
  3. ਹੁਣ ਨਹੀਂ ਮਿਲਣੇ 2 ਹਜ਼ਾਰ ਰੁਪਏ ਦੇ ਗੁਲਾਬੀ ਨੋਟ, ਪੜ੍ਹੋ ਪੁਰਾਣੇ ਦੋ ਹਜ਼ਾਰ ਰੁਪਏ ਦੇ ਨੋਟਾਂ ਦਾ ਕੀ ਬਣੇਗਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.