ਅੱਜ ਦਾ ਫੁਰਮਾਨ
ਇਹ ਵੀ ਪੜੋ: Excise Policy: ਪੰਜਾਬ ਕੈਬਨਿਟ ਨੇ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ
ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥
ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਇਹ ਵੀ ਪੜੋ: Love Rashifal 11 March 2023 : ਪ੍ਰੇਮੀ ਸਾਥੀ ਨਾਲ ਕਿਵੇਂ ਦਾ ਰਹੇਗਾ ਦਿਨ ਅੱਜ ਦੇ ਲਵ ਰਾਸ਼ੀਫਲ 'ਚ ਜਾਣੋ...