ETV Bharat / state

Amrit Vele Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Aaj Da Hukamnama : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ - ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖ਼ਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਵੀ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

Amrit Vele Da Hukamnama
Amrit Vele Da Hukamnama
author img

By

Published : Mar 9, 2023, 6:38 AM IST

ਅੱਜ ਦਾ ਫੁਰਮਾਨ

Amrit Vele Da Hukamnama
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ॥੧॥ (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ॥੧॥ ਰਹਾਉ॥ (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ।

ਇਹ ਵੀ ਪੜੋ: Targeted central government: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਕਿਹਾ-ਖ਼ਾਲਸੇ ਦੀ ਬਦਦੁਆ ਲੱਗੇਗੀ, 'ਪਾਰਲੀਮੈਂਟ ਦੇ ਹੋਣਗੇ ਟੁਕੜੇ'

ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ॥੨॥ (ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।

ਸ਼ਬਦਾਂ ਦੇ ਅਰਥ: ਸੋਈ = ਉਹੀ ਮਨੁੱਖ। ਮਲੀਨੁ = ਮੈਲਾ, ਗੰਦਾ। ਦੀਨੁ = ਕੰਗਾਲ। ਹੀਨੁ = ਨੀਚ। ਆਪੁ = ਆਪਣੇ ਆਪ ਨੂੰ। ਗਨੈ = ਸਮਝਦਾ ਹੈ, ਖ਼ਿਆਲ ਕਰਦਾ ਹੈ। ਬਿਗਾਨਾ = ਬੇ-ਗਿਆਨਾ, ਮੂਰਖ ॥੧॥ ਤਦੇ = ਤਦੋਂ ਹੀ। ਜਦਿ = ਜਦੋਂ। ਚਿਤਿ = ਚਿੱਤ ਵਿਚ। ਪ੍ਰਭ ਚਿਤਿ ਆਏ = ਪ੍ਰਭੂ ਚਿੱਤ ਵਿਚ ਆਇਆਂ। ਗਾਏ = ਗਾਂਦਾ ਹੈ ॥੧॥ ਤੇ = ਤੋਂ। ਖਿਨ ਮਹਿ = ਤੁਰਤ। ਥਾਪੈ = ਗੱਦੀ ਤੇ ਬਿਠਾ ਦੇਂਦਾ ਹੈ, ਇੱਜ਼ਤ ਵਾਲਾ ਬਣਾ ਦੇਂਦਾ ਹੈ। ਠਾਕੁਰ ਪਰਤਾਪੈ = ਠਾਕੁਰ ਦੇ ਪਰਤਾਪ ਦੀ ॥੨॥ ਲੀਲਾ = ਖੇਲ ਤਮਾਸੇ। ਸੁਪਨੇ ਕਾ ਸੁਪਨਾ ਭਇਆ = ਜੇਹੜੀ ਚੀਜ਼ ਹੈ ਹੀ ਸੀ ਸੁਪਨਾ, ਉਹ ਆਖ਼ਰ ਸੁਪਨਾ ਹੀ ਬਣ ਗਈ। ਸੰਗਿ = ਨਾਲ। ਕਮਾਇਆ = ਕੀਤੇ ਹੋਏ ਕਰਮ।੩। ਕਰਣ ਕਾਰਣ = ਹੇ ਜਗਤ ਦੇ ਰਚਨਹਾਰ! ਕਰਣ = ਜਗਤ। ਦਿਨਸੁ ਰੈਣਿ = ਦਿਨ ਰਾਤ। ਨਾਨਕੁ ਜਪੈ = ਨਾਨਕ ਜਪਦਾ ਹੈ {ਲਫ਼ਜ਼ ‘ਨਾਨਕ’ ਅਤੇ ‘ਨਾਨਕੁ’ ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਸਦ ਸਦ = ਸਦਾ ਹੀ। ਬਲਿ ਜਾਈ = ਸਦਕੇ ਜਾਂਦਾ ਹੈ।੪।

ਇਹ ਵੀ ਪੜੋ: Expectations From The Budget : ਭਗਵੰਤ ਮਾਨ ਸਰਕਾਰ ਦੇ ਪਹਿਲੇ ਬਜਟ ਤੋਂ ਕਿਸਾਨਾਂ ਨੂੰ ਵੱਡੀਆਂ ਉਮੀਦਾਂ, ਪੜ੍ਹੋ ਕਿਹੜੀ ਮੰਗ ਕੀਤੀ

etv play button

ETV Bharat Logo

Copyright © 2024 Ushodaya Enterprises Pvt. Ltd., All Rights Reserved.