ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਪੰਜਾਬ ਪੁਲਿਸ 18 ਮਾਰਚ ਤੋਂ ਲਗਾਤਾਰ ਭਾਲ ਵਿੱਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅੱਜ ਪੰਜਾਬ ਪੁਲਿਸ ਅੱਗੇ ਸਰੰਡਰ ਕਰ ਸਕਦਾ ਹੈ। ਜਾਣਕਾਰੀ ਅਨੁਸਾਰ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲਿਆਂ ਰਸਤਿਆਂ ਉੱਤੇ ਭਾਰੀ ਫੋਰਸ ਤੈਨਾਤ ਕੀਤੀ ਗਈ ਹੈ। ਡੀਸੀਪੀ ਤੇ ਏਡੀਸੀਪੀ ਪੱਧਰ ਦੇ ਅਧਿਕਾਰੀ ਖੁਦ ਮੋਟਰ ਸਾਇਕਲ ਉੱਤੇ ਸਵਾਰ ਹੋ ਕੇ ਹਰ ਰਸਤੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਸਕਦਾ:- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਜਾਣ ਦੀਆਂ ਕਿਆਸ ਲਗਾਈਆਂ ਜਾ ਰਹੀਆਂ ਹਨ। ਜਿਸ ਕਰਕੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਸਕਦਾ:- ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣ ਦਾ ਖਦਸਾ ਜਤਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਆਸ-ਪਾਸ ਦੇ ਕਈ ਹੋਟਲਾਂ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ। ਸਾਰੇ ਰਸਤਿਆਂ ਦੀ ਬਾਰੀਕੀ ਨਾਲ ਜਾਂਚ ਹੋ ਰਹੀ ਹੈ। ਸੂਤਰਾਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੁਲਿਸ ਅੱਗੇ ਸਿਰੰਡਰ ਕਰ ਸਕਦੇ ਹਨ।
ਬਠਿੰਡਾ ਤੇ ਲੁਧਿਆਣਾ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ:- ਦੱਸ ਦਈਏ ਕਿ ਬਠਿੰਡਾ ਪੁਲਿਸ ਨੇ ਤਲਵੰਡੀ ਸਾਬੋ ਵਾਲੇ ਪਾਸੇ ਤੋਂ ਆਉਂਣ ਵਾਲੇ ਸਾਰੇ ਰਸਤਿਆਂ ਉੱਤੇ ਨਾਕਾਬੰਦੀ ਕਰ ਦਿੱਤੀ ਹੈ ਅਤੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉੱਥੇ ਹੀ ਲੁਧਿਆਣਾ 'ਚ ਅੰਮ੍ਰਿਤਪਾਲ ਜਾਂ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਚੱਲ ਰਹੀਆਂ ਹਨ, ਢੰਡਾਰੀ ਇਲਾਕੇ 'ਚ ਪੁਲਿਸ ਫੋਰਸ ਤਾਇਨਾਤ, ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ।
ਹੁਸ਼ਿਆਰਪੁਰ ਵਿੱਚ ਸਰਚ ਅਭਿਆਨ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਤੋਂ ਦਿੱਲੀ ਭੱਜਣ ਦੀਆਂ ਕਿਆਸਅਰਾਈਆਂ ਤੋਂ ਬਾਅਦ ਹੁਣ ਪੰਜਾਬ ਵਾਪਸ ਆਉਣ ਦੀ ਸੂਚਨਾ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ 'ਚ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੇਰ ਰਾਤ ਵੱਡੀ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਨੂੰ ਪੰਜਾਬ ਪੁਲਿਸ ਦੇ 700 ਤੋਂ ਵੱਧ ਜਵਾਨਾਂ ਨੇ ਘੇਰ ਲਿਆ ਅਤੇ ਹਰ ਪਾਸੇ ਬੈਰੀਕੇਡ ਲਗਾ ਦਿੱਤੇ। ਕਾਊਂਟਰ ਇੰਟੈਲੀਜੈਂਸ ਅਨੁਸਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ ਸੀ। ਸ਼ੱਕੀ ਇਨੋਵਾ ਕਾਰ ਪਿੰਡ ਮਰਨੀਆ ਦੇ ਗੁਰਦਵਾਰਾ ਭਾਈ ਚੰਚਲ ਸਿੰਘ ਕੋਲ ਛੱਡ ਕੇ ਭੱਜ ਗਏ।
ਇਹ ਵੀ ਪੜੋ:- Jathedar Twitter Account Ban: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਬੈਨ