ETV Bharat / state

Amritpal singh: ਪੁਲਿਸ ਛਾਉਣੀ 'ਚ ਬਦਲਿਆ ਅੰਮ੍ਰਿਤਪਾਲ ਦਾ ਪਿੰਡ, ਅੰਮ੍ਰਿਤਪਾਲ ਦੇ ਪਿਤਾ ਦਾ ਨੇ ਕਹੀ ਵੱਡੀ ਗੱਲ...

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਨੇ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ ਪਿੰਡ ਜੱਲੂਖੇੜਾ 'ਚ ਪੈਰਾ ਮਿਲਟਰੀ ਫੋਰਸ ਨੂੰ ਲਗਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਹੋਰ ਵੀ ਸਖ਼ਤੀ ਵਧਾ ਦਿੱਤੀ ਗਈ ਹੈ, ਕੀ ਹੈ ਮਾਮਲਾ ਪੜ੍ਹੋ ਪੂਰੀ ਖਬਰ...

ਅੰਮ੍ਰਿਤਪਾਲ ਦਾ ਪਿੰਡ ਕਿਉਂ ਕੀਤਾ ਸੀਲ?
ਅੰਮ੍ਰਿਤਪਾਲ ਦਾ ਪਿੰਡ ਕਿਉਂ ਕੀਤਾ ਸੀਲ?
author img

By

Published : Mar 18, 2023, 6:52 PM IST

Updated : Mar 18, 2023, 9:36 PM IST

ਅੰਮ੍ਰਿਤਪਾਲ ਦਾ ਪਿੰਡ ਕਿਉਂ ਕੀਤਾ ਸੀਲ?

ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਨੇ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ ਪਿੰਡ ਜੱਲੂਖੇੜਾ 'ਚ ਪੈਰਾ ਮਿਲਟਰੀ ਫੋਰਸ ਨੂੰ ਲਗਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਹੋਰ ਵੀ ਸਖ਼ਤੀ ਵਧਾ ਦਿੱਤੀ ਗਈ ਹੈ।ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਚੱਪੇ-ਚੱਪੇ 'ਤੇ ਪੰਜਾਬ ਪੁਲਿਸ ਦੇ ਜਵਾਨ ਤੈਨਾਤ ਕੀਤੇ ਗਏ ਹਨ।

ਪੁਲਿਸ ਛਾਉਣੀ 'ਚ ਬਦਲਿਆ ਅੰਮ੍ਰਿਤਪਾਲ ਦਾ ਪਿੰਡ

ਪਿੰਡ ਕਿਉਂ ਕੀਤਾ ਸੀਲ: ਜ਼ਿਕਰੇਖ਼ਾਸ ਹੈ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਡਰ ਹੈ ਕਿ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਕਿਸੇ ਵੀ ਅਣਸੁਖ਼ਾਵੀਂ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾਵੇ। ਕਿਸੇ ਵੀ ਅਣਸੁਖ਼ਾਵੀ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਨੂੰ ਸੀਲ ਕਰ ਦਿੱਤਾ ਹੈ। ਹਰ ਪਾਸੇ ਤੋਂ ਪੈਰਾ-ਮਿਲਟਰੀ ਫੋਰਸ ਵੱਲੋਂ ਪਿੰਡ ਨੂੰ ਘੇਰਾ ਪਾਇਆ ਗਿਆ ਹੈ।

ਅੰਮ੍ਰਿਤਪਾਲ ਦੇ ਪਿਤਾ ਨੇ ਕਹੀ ਵੱਡੀ ਗੱਲ: ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾ ਨੇ ਕੁਝ ਗੱਲਾਂ ਦੇ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੋਰਮਲ ਰੂਟਿਨ ਪ੍ਰੋਗਰਾਮ ਕਰਨ ਦੇ ਲਈ ਗਿਆ ਸੀ। ਫਿਰ ਰਾਹ ਵਿੱਚ ਉਨ੍ਹਾਂ ਪਿੱਛੇ ਪੁਲਿਸ ਲੱਗ ਗਈ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਪੁਲਿਸ ਜਿਨ੍ਹਾ ਸਾਡੇ ਉਤੇ ਕੰਟਰੋਲ ਕਰ ਰਹੀ ਹੈ ਉਨ੍ਹਾਂ ਹੀ ਜੋਰ ਨਸ਼ਾ ਕੰਟਰੋਲ ਕਰਨ ਲਈ ਲਗਾਵੇ। ਜਿਸ ਨਾਲ ਪੰਜਾਬ ਸਵਰ ਅਤੇ ਸੁਧਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਤਾਂ ਹਾਲੇ ਤੱਕ ਇਹ ਵੀ ਪਤਾ ਨਹੀਂ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾ ਨਹੀਂ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅੰਮ੍ਰਿਤਪਾਲ ਦੇ ਘਰ ਦੀ ਤਲਾਸੀ ਵੀ ਲਈ ਹੈ। ਜਿਸ ਵਿੱਚ ਪਰਿਵਾਰ ਨੇ ਉਸ ਦਾ ਪੂਰਾ ਸਹਿਯੋਗ ਦਿੱਤਾ ਹੈ।

ਕਿੱਥੋਂ ਹੋਈ ਗ੍ਰਿਫ਼ਤਾਰੀ: ਤੁਹਾਨੂੰ ਦੱਸ ਦਈਏ ਕਿ 'ਖਾਲਸਾ ਵਹੀਰ' ਤਹਿਤ ਅੰਮ੍ਰਿਤਪਾਲ ਨੇ ਗੁਰਭਾਈ ਲਹਿਰ ਨੂੰ ਮੁੱਖ ਰੱਖਦੇ ਹੋਏ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ। ਇਸੇ ਨੂੰ ਲੈ ਕੇ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਸੀ। ਇਸੇ ਹੀ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਅੰਮ੍ਰਿਤ ਸੰਚਾਰ ਕਰਵਾਇਆ ਜਾਣਾ ਸੀ। ਕਾਬਲੇਜ਼ਿਕਰ ਹੈ ਕਿ ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਖਾਲਸਾ ਵਹੀਰ ਨੂੰ ਕੁੱਝ ਸਮੇਂ ਲਈ ਰੋਕ ਦਿੱਤਾ ਗਿਆ ਸੀ, ਜਿਸ ਨੂੰ ਅੱਜ ਤੋਂ ਮੁੜ ਸ਼ੁਰੂ ਕੀਤਾ ਗਿਆ ਸੀ। ਜਿਵੇਂ ਹੀ ਅੰਮ੍ਰਿਤਪਾਲ ਆਪਣੇ ਕਾਫ਼ਲੇ ਨਾਲ ਸਮਾਗਮ 'ਚ ਜਾਣ ਲਈ ਰਵਾਨਾ ਹੋਏ ਤਾਂ ਪੰਜਾਬ ਪੁਲਿਸ ਕਾਫ਼ਲੇ ਦੇ ਪਿੱਛੇ ਸੀ, ਅੱਗੇ-ਅੱਗੇ ਅੰਮ੍ਰਿਤਪਾਲ ਸਿੰਘ ਸਨ ਅਤੇ ਪੰਜਾਬ ਪੁਲਿਸ ਪਿੱਛੇ-ਪਿੱਛੇ ਸੀ।

ਅੰਮ੍ਰਿਤਪਾਲ ਦੇ ਕਾਫ਼ਲੇ ਨੂੰ ਘੇਰਾ : ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਅੰਮ੍ਰਿਤਪਾਲ ਦੇ ਕਾਫ਼ਲੇ ਨੂੰ ਘੇਰਾ ਪਾ ਲਿਆ। ਗੌਰਤਲਬ ਹੈ ਕਿ ਪੂਰੀ ਕਾਰਵਾਈ ਤੋਂ ਬਾਅਦ ਮੋਗਾ ਵਿੱਚ ਵੱਡੀ ਗਿਣਤੀ ਅੰਦਰ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਅੰਮ੍ਰਿਤਪਾਲ ਨੂੰ ਛੁਡਾਉਣ ਲਈ ਸਮਰਥਕਾਂ ਨੂੰ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸੇ ਨੂੰ ਲੈ ਕੇ ਵੀ ਪੁਲਿਸ ਵੱਲੋਂ ਇਹ ਕਦਮ ਚੱੁਕਿਆ ਗਿਆ। ਉੱਤੇ ਹੀ ਮਾਹੌਲ ਹੋਰ ਖ਼ਰਾਬ ਨਾ ਹੋਵੇ ਇਸ ਨੂੰ ਲੈ ਕੇ ਕਈ ਜ਼ਿਿਲ੍ਹਆਂ ਵਿੱਚ ਧਾਰਾ 144 ਵੀ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਰਾਤੋ-ਰਾਤ ਬਣੀ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪਲਾਨਿੰਗ, ਪੁਲਿਸ ਨੇ ਇੰਝ ਫੀਲਡਿੰਲ ਲਗਾ ਕੀਤਾ ਗ੍ਰਿਫ਼ਤਾਰ, ਜਾਣੋ ਪੂਰੀ ਕਹਾਣੀ

Last Updated : Mar 18, 2023, 9:36 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.