ਅੰਮ੍ਰਿਤਸਰ : ਬੁੱਧਵਾਰ ਸਵੇਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਥਿਤ ਤੌਰ ਉੱਤੇ ਸ਼੍ਰੀ ਗੁਰੂ ਰਾਮਦਾਸ ਸਾਹਿਬ ਕੌਮਾਂਤਰੀ ਹਵਾਈ ਅੱਡੇ ਉੱਤੇ ਰੋਕਣ ਦਾ ਮਾਮਲਾ ਮੀਡੀਆ ਰਿਪੋਰਟਾਂ ਅਨੁਸਾਰ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਕੀ ਬੋਲੇ ਅੰਮ੍ਰਿਤਪਾਲ ਸਿੰਘ ਦੇ ਮਾਤਾ : ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਬਾਰੇ ਪੁੱਛਣ ਉੱਤੇ ਉਨ੍ਹਾਂ ਕਿਹਾ ਕਿ ਉਹ ਘਰ ਵਿੱਚ ਨਹੀਂ ਹਨ ਅਤੇ ਉਨ੍ਹਾਂ ਕਿਸ ਜਗ੍ਹਾ ਜਾਣਾ ਸੀ, ਇਸ ਬਾਰੇ ਵੀ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਹੈ। ਉਕਤ ਬਿਆਨ ਦੀ ਪੁਸ਼ਟੀ ਕਰਨ ਲਈ ਕਹਿਣ ਉੱਤੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਕਿਸੇ ਮਾਮਲੇ ਦਾ ਪਤਾ ਨਹੀਂ ਚੱਲਦਾ, ਉਦੋਂ ਤੱਕ ਉਹ ਇਸ ਬਾਰੇ ਕੁਝ ਵੀ ਕਹਿਣਾ ਨਹੀਂ ਚਾਹੁੰਦੇ ਹਨ। ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮਹਿਸੂਸ ਹੋਵੇਗਾ ਕਿ ਮੀਡੀਆ ਨਾਲ ਕੋਈ ਗੱਲਬਾਤ ਕਰ ਜਾਣਕਾਰੀ ਦੇਣੀ ਹੈ ਤਾਂ ਉਹ ਮੀਡੀਆ ਨਾਲ ਸੰਪਰਕ ਕਰ ਲੈਣਗੇ।
- Dhami On CM Mann : ਅਕਾਲੀ ਦਲ ਵੇਲੇ ਲਾਈਆਂ ਸਕਰੀਨਾਂ ਉੱਤੇ ਗੁਰਬਾਣੀ ਦੀ ਥਾਂ ਆਪਣੀਆਂ ਮਸ਼ਹੂਰੀਆਂ ਚਲਾ ਰਹੀ ਮਾਨ ਸਰਕਾਰ: ਹਰਜਿੰਦਰ ਧਾਮੀ
- Snatcher In Amritsar: ਲੋਕਾਂ ਨੇ ਪਤੀ-ਪਤਨੀ ਨਾਲ ਲੁੱਟ ਖੋਹ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰਕੇ, ਵੇਖੋ ਕੀ ਕੀਤਾ ਉਸ ਦਾ ਹਾਲ
- Paramjit Singh Sarna Meeting Giani Raghbir Singh: ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੀਟਿੰਗ, ਰੱਖੀ ਵੱਡੀ ਮੰਗ ?
ਪਹਿਲਾਂ ਰੋਕਿਆ ਸੀ ਅੰਮ੍ਰਿਤਪਾਲ ਦੀ ਪਤਨੀ ਨੂੰ : ਯਾਦ ਰਹੇ ਕਿ ਬੀਤੇ ਮਹੀਨਿਆਂ ਦੌਰਾਨ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵੀ ਅੰਮ੍ਰਿਤਸਰ ਏਅਰਪੋਰਟ ਦੇ ਅਧਿਕਾਰੀਆਂ ਵਲੋਂ ਕਥਿਤ ਤੌਰ ਉੱਤੇ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ ਸੀ। ਉਸ ਵੇਲੇ ਵੀ ਪਰਿਵਾਰ ਨੇ ਕਿਹਾ ਸੀ ਕਿ ਉਹ ਨਹੀਂ ਜਾਣਦੇ ਕਿ ਏਅਰਪੋਰਟ ਅਧਿਕਾਰੀ ਕਿਉਂ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕ ਰਹੇ ਹਨ।