ਅੰਮ੍ਰਿਤਸਰ: ਖੇਤੀਬਾੜੀ ਕਾਲੇ ਕਾਨੂੰਨ (Agricultural black law) ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ਉਤੇ ਧਰਨਾ ਲਗਾਤਾਰ ਚੱਲ ਰਿਹਾ ਹੈ। ਭਾਰਤ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਨੂੰ ਰੱਦ (Repeal of black laws) ਕੀਤਾ ਗਿਆ ਹੈ।ਅੰਮ੍ਰਿਤਸਰ ਦੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦਾ ਜਥਾ ਦਿੱਲੀ ਬਾਰਡਰਾਂ ਲਈ ਰਵਾਨਾ ਕੀਤਾ ਗਿਆ ਹੈ।ਇਸ ਮੌਕੇ ਕਿਸਾਨ ਆਗੂਆਂ ਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸਹਿਯੋਗ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ਨੇ ਦੱਸਿਆ ਹੈ ਕਿ ਕਿਸਾਨ ਭਾਈਚਾਰੇ ਲਈ ਖੁਸ਼ੀ ਦੀ ਗੱਲ ਹੈ ਕਿ ਕਾਲੇ ਕਾਨੂੰਨ ਰੱਦ ਹੋ ਗਏ ਹਨ ਪਰ ਅਜੇ ਵੀ ਐਮਐਸਪੀ ਦਾ ਮੁੱਦਾ ਪੈਡਿੰਗ (MSP issue padding)ਹਨ।
ਕਿਸਾਨ ਆਗੂ ਮੇਜਰ ਸਿੰਘ ਦਾ ਕਹਿਣਾ ਹੈ ਕਿ ਦੇਸ਼ ਵਿਦੇਸ਼ ਦੀਆਂ ਸੰਗਾਤਾਂ ਦੇ ਸਹਿਯੋਗ ਨਾਲ ਕਾਲੇ ਕਾਨੂੰਨ ਰੱਦ ਕੀਤੇ ਗਏ ਹਨ।ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਮੋਰਚਾ ਅਤੇ ਪੰਜਾਬ ਵਿਚਲਾ ਮੋਰਚਾ ਉਦੋਂ ਚੁੱਕਿਆ ਜਾਵੇਗਾ ਜਦੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਹੁਕਮ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਸਾਰੀਆਂ ਸ਼ਰਤਾਂ ਨਹੀਂ ਮੰਨੀਆਂ ਜਾਂਦੀਆ ਉਦੋਂ ਤੱਕ ਜਥੇ ਦਿੱਲੀ ਨੂੰ ਰਵਾਨਾ ਹੁੰਦੇ ਰਹਿਣਗੇ।
ਇਸ ਮੌਕੇ ਗੁਰਬਾਜ ਸਿੰਘ ਨੇ ਦੱਸਿਆ ਹੈ ਕਿ ਦਿੱਲੀ ਅੰਦੋਲਨ ਵਿਚ 750 ਕਿਸਾਨਾਂ ਨੇ ਜਾਨਾਂ ਗੁਆਈਆ ਹਨ। ਉਨ੍ਹਾਂ ਕਿਹਾ ਹੈ ਕਿ ਕਿਸਾਨੀ ਅੰਦੋਲਨ ਸ਼ਹੀਦੀਆਂ ਦੇ ਕੇ ਫਤਿਹ ਕੀਤਾ ਗਿਆ ਹੈ।
ਇਹ ਵੀ ਪੜੋ:ਕੇਂਦਰ ਸਰਕਾਰ ਨੇ ਮਜਬੂਰਨ ਰੱਦ ਕੀਤੇ ਖੇਤੀ ਕਾਨੂੰਨ: ਮੀਤ ਹੇਅਰ