ਅੰਮ੍ਰਿਤਸਰ : ਕੇਂਦਰੀ ਸੁਧਾਰ ਘਰ (Central Correctional Institution) ਜੇਲ੍ਹ ਦੇ ਬਾਹਰ ਉਸ ਸਮੇਂ ਮਾਹੌਲ ਤਣਾਅਪੂਰਨ (The atmosphere is stressful) ਹੋ ਗਿਆ, ਜਦੋਂ ਕੇਂਦਰੀ ਸੁਧਾਰ ਘਰ ਵਿੱਚ ਇੱਕ ਹਵਾਲਾਤੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਨੇ ਉਸ ਹਵਾਲਾਤੀ ਦੀ ਲਾਸ਼ ਜੇਲ੍ਹ ਦੇ ਬਾਹਰ ਰੱਖ ਕੇ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦਾ ਨਾਮ ਜੋਬਨਜੀਤ ਸਿੰਘ ਹੈ ਅਤੇ ਤਿੰਨ ਮਹੀਨੇ ਪਹਿਲਾਂ ਐੱਨ.ਡੀ.ਪੀ ਐਕਟ ਦੇ ਮਾਮਲੇ (Cases of the NDP Act) 'ਚ ਹਵਾਲਾਤ 'ਚ ਬੰਦ ਸੀ। ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਈ ਵਾਰ ਮ੍ਰਿਤਕ ਜੋਬਨਜੀਤ ਨਾਲ ਮਿਲਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲੀਸ ਵੱਲੋਂ ਉਸ ਨੂੰ ਪਰਿਵਾਰ ਨਾਲ ਨਹੀਂ ਮਿਲਣ ਦਿੱਤਾ ਜਾਂਦਾ ਸੀ।
ਪਰਿਵਾਰ ਦਾ ਕਹਿਣਾ ਕਿ ਅਚਾਨਕ ਹੀ ਘਰ ਸੁਨੇਹਾ ਆਉਂਦਾ ਹੈ ਕਿ ਉਨ੍ਹਾਂ ਦੇ ਲੜਕੇ ਜੋਬਨਜੀਤ ਸਿੰਘ ਦੀ ਜੇਲ੍ਹ 'ਚ ਮੌਤ (Death in prison) ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਲੜਕਾ ਬਿਮਾਰ ਸੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਪਹਿਲਾ ਸੂਚਿਤ ਕਿਉਂ ਨਹੀਂ ਕੀਤਾ ਅਤੇ ਨਾ ਹੀ ਲੜਕੇ ਨੂੰ ਮਿਲਣ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲੀਸ ਨੇ ਉਨ੍ਹਾਂ ਦੇ ਲੜਕੇ ਨਾਲ ਨਾਜਾਇਜ਼ ਤਸ਼ੱਦਦ (Unlawful torture) ਕੀਤਾ ਹੈ, ਜਿਸ ਨਾਲ ਉਨ੍ਹਾਂ ਦੇ ਲੜਕੇ ਜੋਬਨਜੀਤ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਖੇਡ ਅਤੇ ਦੋਸਤੀ ਦੀ ਭਾਵਨਾ ਤੋਂ ਸਮਝੋ ਸਿੱਧੂ ਦਾ ਕਰਤਾਰਪੁਰ ਦੌਰਾ: ਗੁਰਜੀਤ ਔਜਲਾ
ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲੀਸ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਲੜਕੇ ਦੀ ਮੌਤ ਹੋਈ ਹੈ ਅਤੇ ਜਿੰਨੀ ਦੇਰ ਤੱਕ ਉਨ੍ਹਾਂ ਦੇ ਲੜਕੇ ਦੀ ਮੌਤ ਦਾ ਇਨਸਾਫ਼ ਨਹੀਂ ਮਿਲ ਜਾਂਦਾ ਉਸ ਦੀ ਲਾਸ਼ ਜੇਲ੍ਹ ਦੇ ਬਾਹਰੋਂ ਲੈ ਕੇ ਨਹੀਂ ਜਾਣਗੇ।
ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਚਾਨਕ ਜੋਬਨਜੀਤ ਸਿੰਘ ਦੇ ਬਿਮਾਰ ਹੋਣ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿਥੇ ਕਿ ਉਸ ਦਾ ਮੈਡੀਕਲ ਇਲਾਜ ਚੱਲ ਰਿਹਾ ਸੀ ਅਤੇ ਅਚਾਨਕ ਹੀ 18 ਤਰੀਕ ਨੂੰ ਉਸ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਲਗਾਤਾਰ ਹੀ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਪਰਿਵਾਰ ਨਾਲ ਸੰਪਰਕ ਕਰਨ ਵਿੱਚ ਦੇਰੀ ਹੋ ਗਈ। ਉਨ੍ਹਾਂ ਕਿਹਾ ਕਿ ਜੋ ਪਰਿਵਾਰ ਦੇ ਇਲਜ਼ਾਮ ਹਨ ਉਸਦੇ ਮੁਤਾਬਿਕ ਪੋਸਟਮਾਰਟਮ ਕਰਵਾਇਆ ਗਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਰਿਪੋਰਟ ਦੇ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ
ਇਹ ਵੀ ਪੜ੍ਹੋ : ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਬੋਲੇ, ਮੁੜ ਬਣ ਸਕਦੇ ਹਨ ਖੇਤੀ ਕਾਨੂੰਨ