ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਖਿਲਾਫ ਅੰਮ੍ਰਿਤਸਰ ਕੋਰਟ ਵੱਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਆਈਪੀਸੀ ਦੀ ਧਾਰਾ 188 ਦੇ ਮਾਮਲੇ ਨੂੰ ਲੈ ਕੇ ਕੋਰਟ ਨੇ ਵਾਰੰਟ ਜਾਰੀ ਕੀਤਾ ਹੈ।
ਇਹ ਸੀ ਮਾਮਲਾ: ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਵਿਡ ਦੇ ਦੌਰਾਨ ਜਨਸਭਾ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਕੋਵਿਡ ਨਿਯਮਾਂ ਦਾ ਬਿਲਕੁੱਲ ਵੀ ਧਿਆਨ ਨਹੀਂ ਰੱਖਿਆ ਗਿਆ ਸੀ।
ਪੇਸ਼ ਨਾ ਹੋਣ ’ਤੇ ਕੀਤੀ ਜਾਵੇਗੀ ਕਾਰਵਾਈ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਾਰੰਟ ਜਾਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੂੰ ਅੱਜ ਕੋਰਟ ਵਿੱਚ ਪੇਸ਼ ਹੋਣਾ ਹੋਵੇਗਾ, ਪਰ ਜੇਕਰ ਉਹ ਅੱਜ ਕੋਰਟ ਵਿੱਚ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਦੇ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਸੀ ਉਸ ਸਮੇਂ ਵੀ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸੀ।
ਇਸ ਕਾਰਨ ਲਗਾਇਆ ਗਿਆ ਸੀ ਧਰਨਾ: ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਸਾਥੀਆਂ ਦੇ ਨਾਲ ਮਾਈਨਿੰਗ ਸਾਈਟ ਉੱਤੇ ਪਹੁੰਚੇ ਸੀ।ਜਿਸ ਤੋਂ ਬਾਅਦ ਮਾਈਨਿੰਗ ਕਰ ਰਹੀ ਇੱਕ ਕੰਪਨੀ ਵੱਲੋਂ ਥਾਣਾ ਬਿਆਸ ਵਿੱਚ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਕੰਪਨੀ ਵਰਕਰਾਂ ਨੂੰ ਡਰਾਉਣ ਅਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।