ETV Bharat / state

ਅੰਮ੍ਰਿਤਸਰ ਨੂੰ ਮਿਲਣਾ ਚਾਹੀਦਾ ਹੈ ਪਵਿੱਤਰ ਸ਼ਹਿਰ ਦਾ ਦਰਜਾ: ਭਾਈ ਰਣਜੀਤ ਸਿੰਘ - ਪਵਿੱਤਰ ਸ਼ਹਿਰ ਦਾ ਦਰਜਾ

ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਅੰਮ੍ਰਿਤਸਰ ਨੂੰ ਪੱਵਿਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ। ਜਿਸ ਦੇ ਚੱਲਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ।

ਅੰਮ੍ਰਿਤਸਰ ਨੂੰ ਮਿਲਣਾ ਚਾਹੀਦਾ ਹੈ ਪਵਿੱਤਰ ਸ਼ਹਿਰ ਦਾ ਦਰਜਾ :ਭਾਈ ਰਣਜੀਤ ਸਿੰਘ

author img

By

Published : Sep 8, 2021, 8:57 PM IST

ਅੰਮ੍ਰਿਤਸਰ: ਜ਼ਿਲ੍ਹੇ ਨੂੰ ਇੱਕ ਵਾਰ ਫਿਰ ਤੋਂ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਵਾਸਤੇ ਮੰਗ ਉੱਠਣੀ ਸ਼ੁਰੂ ਹੋ ਚੁੱਕੀ ਹੈ। ਸਿੱਖ ਸੰਗਤਾਂ ਵੱਲੋਂ ਇਕ ਵਾਰ ਫਿਰ ਤੋਂ ਡਿਪਟੀ ਕਮਿਸ਼ਨਰ (Deputy Commissioner) ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਸਿੱਖ ਜੱਥੇਬੰਦੀ ਦੇ ਆਗੂ ਰਣਜੀਤ ਸਿੰਘ(RANJEET SINGH) ਨੇ ਕਿਹਾ ਕਿ ਅੰਮ੍ਰਿਤਸਰ ਸਿੱਖਾਂ ਦਾ ਇਤਿਹਾਸਿਕ ਸਥਾਨ(Historic places) ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ(Sri Akal Takht Sahib) ਵੀ ਇੱਥੇ ਮੌਜੂਦ ਹੈ, ਜਿੱਥੇ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ।

ਅੰਮ੍ਰਿਤਸਰ ਨੂੰ ਮਿਲਣਾ ਚਾਹੀਦਾ ਹੈ ਪਵਿੱਤਰ ਸ਼ਹਿਰ ਦਾ ਦਰਜਾ :ਭਾਈ ਰਣਜੀਤ ਸਿੰਘ

ਇਸ ਲਈ ਸਾਡੀ ਮੰਗ ਨਾਜਾਇਜ਼ ਨਹੀਂ ਹੈ। ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਸਿੱਖ ਕੌਮ ਨੇ ਹੀ ਦਿੱਤੀਆਂ ਹਨ। ਪਰ ਅੱਜ ਵੀ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਲਈ ਅੰਮ੍ਰਿਤਸਰ ਨੂੰ ਪੱਵਿਤਰ ਸ਼ਹਿਰ ਦਾ ਦਰਜਾ ਮਿਲਣਾ ਚਾਹੀਦਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਸੱਤ ਦੇ ਕਰੀਬ ਹੋਰ ਧਰਮ ਦੇ ਸ਼ਹਿਰ ਵੀ ਹਨ। ਜਿਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਸਾਡੇ ਵੱਲੋਂ ਮੰਗ ਉੱਠਦੀ ਆ ਰਹੀ ਹੈ, ਕਿ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋਂ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.