ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾ ਸ਼ੋਰਾ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਆਮ ਲੋਕਾਂ ਵੱਲੋਂ ਹਲਕੇ ’ਚ ਆਉਣ ਵਾਲੇ ਉਮੀਦਵਾਰਾਂ ਨੂੰ ਘੇਰਿਆ ਵੀ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਦੇ ਹਲਕਾ ਪੂਰਬੀ ਚ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਬਾਈਕਾਟ ਕੀਤਾ ਗਿਆ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਹਲਕਾ ਪੂਰਬੀ ਜੋ ਕੀ ਹੌਟ ਸੀਟ ਹੈ ਜਿੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵਿਚਾਲੇ ਕਾਂਟੇ ਦੀ ਟੱਕਰ ਹੈ। ਹਲਕੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮੈਂ ਆਪਣੇ ਹਲਕੇ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਲੋਕ ਕਾਂਗਰਸ ਨਾਲ ਪਿਆਰ ਕਰਦੇ ਹਨ ਅੱਜ ਲੋਕਾਂ ਦਾ ਪਿਆਰ ਵੀ ਉਜਾਗਰ ਹੋ ਗਿਆ ਹੈ। ਦੂਜੇ ਪਾਸੇ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਬਾਈਕਾਟ ਕਰਦੇ ਹੋਏ ਸਿੱਧੂ ਖਿਲਾਫ ਨਾਅਰੇਬਾਜੀ ਕੀਤੀ।
ਈਟੀਵੀ ਭਾਰਤ ਦੀ ਟੀਮ ਵੱਲੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਦੇ ਲੋਕਾਂ ਦੇ ਨਾਲ ਗੱਲਬਾਤ ਕੀਤੀ। ਲੋਕਾਂ ਨੇ ਦੱਸਿਆ ਕਿ ਗੰਦੇ ਪਾਣੀ ਦੇ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਕਿੰਨੀ ਵਾਰ ਸ਼ਿਕਾਇਤਾਂ ਕਰ ਚੁੱਕੇ ਹਨ, ਪਰ ਉਨ੍ਹਾਂ ਦੀ ਕਿਸੇ ਨੇ ਵੀ ਸੁਣਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਘਰਾਂ ਵਿੱਚ ਪੀਣ ਵਾਲਾ ਗੰਦਾ ਪਾਣੀ ਆ ਰਿਹਾ ਹੈ। ਪੀਣ ਵਾਲੇ ਪਾਣੀ ਚ ਸੀਵਰੇਜ ਦਾ ਪਾਣੀ ਮਿਲ ਕੇ ਆ ਰਿਹਾ ਹੈ। ਜਿਸ ਦੇ ਨਾਲ ਸਾਡੇ ਬੱਚੇ ਬਜ਼ੁਰਗ ਅਤੇ ਅਸੀਂ ਆਪ ਬੀਮਾਰ ਹੋ ਰਹੇ ਹਨ।
ਦੱਸ ਦਈਏ ਕਿ ਇਸ ਹਲਕੇ ਚ ਕਈ ਲੋਕ ਇਸ ਤਰ੍ਹਾਂ ਦੇ ਵੀ ਹਨ ਜੋ ਕਿ ਕਾਂਗਰਸੀ ਪਾਰਟੀ ਦੇ ਨਾਲ ਜੁੜੇ ਹੋਏ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਤੱਕ ਹਲਕੇ ਚ ਨਹੀਂ ਆਏ। ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਜਾ ਰਿਹਾ ਕਿ ਉਨ੍ਹਾਂ ਵੱਲੋਂ ਆਪਣੇ ਹਲਕੇ ਚ ਬਹੁਤ ਕੰਮ ਕਰਵਾਏ ਹਨ, ਕਾਫੀ ਵਿਕਾਸ ਕਰਵਾਇਆ ਹੈ ਪਰ ਜੇ ਉਹ ਹਲਕੇ ਚ ਆ ਕੇ ਦੇਖਣ ਤਾਂ ਉਨ੍ਹਾਂ ਨੂੰ ਪਤਾ ਚੱਲੇ ਕਿ ਹਲਕੇ ਦੇ ਲੋਕ ਕਿਸ ਤਰ੍ਹਾਂ ਦੀ ਜਿੰਦਗੀ ਬਤੀਤ ਕਰ ਰਹੇ ਹਨ।
ਇਹ ਵੀ ਪੜੋ: 'ਕੇਂਦਰੀ ਬਜਟ ਪੰਜਾਬ ਦੇ ਕਿਸਾਨਾਂ ਲਈ ਸਿਰਫ ਕਾਗਜੀ ਕਾਰਵਾਈ'