ETV Bharat / state

ਕਿਸਾਨਾਂ ਨੇ ਧਰਨੇ ਉਤੇ ਮਨਾਇਆ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫਤਰਾਂ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ 26 ਨਵੰਬਰ ਤੋਂ ਸ਼ੁਰੂ ਕੀਤੇ ਗਏ ਲੰਬੇ ਸਮੇਂ ਦੇ ਮੋਰਚਿਆਂ ਦੇ ਤੀਸਰੇ ਦਿਨ ਗੁਰੂ ਤੇਗ ਬਹਾਦਰ ਜੀ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ, ਕੀਰਤਨ ਦਰਬਾਰ ਕਰਵਾਏ ਗਏ।

ਧਰਨੇ ਉਤੇ ਮਨਾਇਆ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ

author img

By

Published : Nov 29, 2022, 10:10 AM IST

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫਤਰਾਂ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ 26 ਨਵੰਬਰ ਤੋਂ ਸ਼ੁਰੂ ਕੀਤੇ ਗਏ ਲੰਬੇ ਸਮੇਂ ਦੇ ਮੋਰਚਿਆਂ ਦੇ ਤੀਸਰੇ ਦਿਨ ਗੁਰੂ ਤੇਗ ਬਹਾਦਰ ਜੀ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ, ਕੀਰਤਨ ਦਰਬਾਰ ਕਰਵਾਏ ਗਏ।

ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ: ਇੱਕ ਘੰਟੇ ਦੇ ਚਲੇ ਧਾਰਮਿਕ ਸਮਾਗਮ ਤੋਂ ਬਾਅਦ ਕਿਸਾਨ ਆਗੂਆਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਲੋਕਾਂ ਦੇ ਅਧਿਕਾਰਾਂ ਦੀ ਲੜਾਈ ਲੜਦੇ ਹੋਏ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਮਿਸਾਲ ਪੈਦਾ ਕੀਤੀ ਸੀ। ਅੱਜ ਸਭ ਨੂੰ ਉਨ੍ਹਾਂ ਵੱਲੋਂ ਦਿੱਤੇ ਮਾਨਵਤਾ ਦੇ ਸੰਦੇਸ਼ ਤੇ ਪਹਿਰਾ ਦੇਣ ਦੀ ਜ਼ਰੂਰਤ ਹੈ ਅਤੇ ਜਥੇਬੰਦੀ ਉਨ੍ਹਾਂ ਦੇ ਇਸ ਸੰਦੇਸ਼ ਤੋਂ ਸਿੱਖਿਆ ਲੈਂਦੇ ਹੋਏ ਲੋਕਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਲੜਾਈ ਲੜਨ ਲਈ ਜਤਨਸ਼ੀਲ ਹੈ।

ਧਰਨੇ ਉਤੇ ਮਨਾਇਆ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ

ਮਨ ਕੀ ਬਾਤ ਪ੍ਰੋਗਰਾਮ ਦੀ ਨਿੰਦਾ : ਮੋਰਚੇ ਵਿਚ ਮੌਜੂਦ ਕਿਸਾਨ ਮਜ਼ਦੂਰ ਅਤੇ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਕਿਹਾ ਕਿ ਤੇ ਪੰਜਾਬ ਸਰਕਾਰ ਤਹਿਸੀਲ ਕੰਪਲੈਕਸ ਦੀਆਂ ਬਿਲਡਿੰਗਾਂ ਦੀ ਹਾਲਤ ਸੁਧਾਰਨ 'ਤੇ ਪੈਸਾ‌‌ ਲਾਉਣ ਦਾ ਫੈਸਲਾ ਕਰ ਰਹੀ ਹੈ ਜਦ ਕਿ ਲੋਕਾਂ ਦੀਆਂ ਦਫਤਰਾਂ ਨਾਲ ਸਬੰਧਤ ਮੁਸ਼ਕਲਾਂ ਓਵੇਂ ਦੀਆਂ ਓਵੇਂ ਬਣੀਆਂ ਹੋਈਆਂ ਹਨ‌। ਲੋਕ‌ ਖ਼ੱਜਲ ਖੁਆਰ ਹੋ ਰਹੇ ਹਨ। ਸਰਕਾਰ ਨੂੰ ਚਾਹੀਦਾ ਸੀ ਕਿ ਪਹਿਲਾਂ ਇਸ ਤੇ ਕਾਬੂ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਜਿੰਮੇਵਾਰ ਚਿਹਰੇ ਗੁਜਰਾਤ ਅਤੇ ਹੋਰ ਸਟੇਟਾਂ ਦੀਆਂ ਚੋਣਾਂ ਵਿੱਚ ਕੂੜ ਪ੍ਰਚਾਰ ਵਿਚ ਲੱਗੇ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕ‌ ਲੈਣ ਲਈ ਸੰਘਰਸ਼‌ ਕਰਨਾ ਪੈ‌ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਾਈਵੇਟ ਸੈਕਟਰ ਦੀਆਂ ਸਿਫਤਾਂ ਦੇ ਪੁਲ ਬੰਨ੍ਹਣ ਤੇ ਕਿਹਾ ਕਿ ਇਹ ਮੰਤਰੀ ਦਾ ਇਹ ਬਿਆਨ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਅਤੇ ਪਬਲਿਕ ਸੈਕਟਰ ਨੂੰ ਕਮਜ਼ੋਰ‌ ਤੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲਾ ਹੈ। ਜਥੇਬੰਦੀ ਨੇ ਉਨ੍ਹਾਂ ਦੇ ਇਸ ਬਿਆਨ ਦੀ ਨਿੰਦਾ ਕਰਦੀ ਹੈ।

ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ: ਕਿਸਾਨ ਆਗੂ ਕਾਬਲ ਸਿੰਘ ਮਾਹਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਪੰਜਾਬ ਭਗਵੰਤ ਮਾਨ ਸਰਕਾਰ ਦੇ ਖਿਲਾਫ ਪੁਤਲੇ ਫੂਕ ਮੁਜ਼ਾਹਰੇ ਕੀਤੇ ਜਾਣਗੇ‌। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਮੋਰਚੇ ਨੂੰ ਲੈ ਕੇ ਉਤਸ਼ਾਹ‌ ਹਰ ਦਿਨ ਵੱਧ ਰਿਹਾ ਹੈ‌ ਅਤੇ ਹੱਕੀ ਮੰਗਾਂ ਪੂਰੀਆਂ ਹੋਣ ਤੱਕ ਮੋਰਚਾ ਲਗਾਤਾਰ ਜਾਰੀ ਰਹੇਗਾ। ਕਾਬਲ ਸਿੰਘ ਮਾਹਵਾ ਨੇ ਕਿਹਾ ਆਪ ਸਰਕਾਰ ਨੇ ਜੋ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ ਸਰਕਾਰ ਉਨ੍ਹਾਂ ਵਾਦਇਆਂ ਤੇ ਖਰੀ ਨਹੀਂ ਉਤਰੀ ਲਾਅ ਐਂਡ ਆਡਰ ਦੀ ਸਤਿਥੀ ਦਿਨੋ ਦਿਨ ਮਾੜੀ ਹੁੰਦੀ ਜਾ ਰਹੀ ਹੈ।

ਨਸ਼ਿਆ ਨੂੰ ਰੋਕਣ ਵਿੱਚ ਨਾਕਾਮ ਸਰਕਾਰ: ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੋ ਸਕੀ । ਮਾਵਾਂ ਦੇ ਪੁੱਤ ਮਰ ਰਹੇ ਹਨ ਨਵ ਵਹਾਈਆਂ ਕੁੜੀਆਂ ਵਿਧਵਾ ਹੋ ਰਹੀਆਂ ਹਨ ਰੇਤ ਦੇ ਭਾਅ ਅੱਗੇ ਤੋਂ ਦੁਗਣੇ ਹੋ ਗਏ ਹਨ ਗਰੀਬ ਮਜਦੂਰ ਮਿਸਤਰੀ ਬੇਰੋਜਗਾਰ ਹੋਕੇ ਘਰਾਂ ਵਿੱਚ ਬੈਠੇ ਹਨ ਉਨ੍ਹਾਂ ਕਿਹਾ ਕਿ ਜਿਸ ਤਰਾਂ ਅਸੀਂ ਦਿੱਲੀ ਦਾ ਮੋਰਚਾ ਫਤਿਹ ਕੀਤਾ ਹੈ ਉਸ ਤਰ੍ਹਾਂ ਅਸੀਂ ਪੰਜਾਬ ਦਾ ਮੋਰਚਾ ਵੀ ਫਤਿਹ ਕਰਾਂਗੇ। ਜਿਨ੍ਹਾਂ ਚਿਰ ਤੱਕ ਸਾਡੀਆਂ ਮੰਗਾਂ ਨਹੀਂ ਮੰਨਦੀ ਅਸੀਂ ਉੱਠਣ ਵਾਲੇ ਨਹੀਂ।

ਇਹ ਵੀ ਪੜ੍ਹੋ:- ਚੋਰ ਗਿਰੋਹ ਦੀਆਂ 2 ਮਹਿਲਾਵਾਂ ਕਾਬੂ, ਹੱਥ ਦੀ ਸਫਾਈ ਵੇਖ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.