ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਚੌਂਕ ਕੋਲ ਸਥਿਤ ਇਕ ਘਰ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅੱਗ ਲੱਗਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਜਿਸ ਘਰ ਵਿੱਚ ਅੱਗ ਲੱਗੀ, ਉਸ ਘਰ ਦੇ ਮਾਲਕ ਤੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਇਸ ਨੁਕਸਾਨ ਨਾਲ ਉਨ੍ਹਾਂ ਦੀਆਂ ਆਸਾਂ ਉਮੀਦਾਂ 'ਤੇ ਪਾਣੀ ਫਿਰ ਗਿਆ। ਉੱਥੇ ਹੀ, ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਸੀ, ਪਰ ਦਮਕਲ ਵਿਭਾਗ ਦੀਆਂ ਗੱਡੀਆਂ ਕਾਫੀ ਦੇਰ ਬਾਅਦ ਮੌਕੇ 'ਤੇ ਪਹੁੰਚੀਆਂ। ਜਦੋਂ ਤੱਕ ਪਰਿਵਾਰ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਜੇਕਰ ਗੱਡੀਆ ਸਮੇਂ ਸਿਰ ਪਹੁੰਚੀਆਂ ਹੁੰਦੀਆਂ, ਤਾਂ ਇਨ੍ਹਾਂ ਨੁਕਸਾਨ ਨਹੀਂ ਹੋਣਾ ਸੀ।
ਪਰਿਵਾਰ ਦੇ ਇਲਜ਼ਾਮ- ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਂ ਸਿਰ ਨਹੀਂ ਪਹੁੰਚੀਆਂ: ਇਸ ਮੌਕੇ ਇਲਾਕੇ ਦੇ ਲੋਕਾਂ ਨੇ ਮੀਡਿਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਹਰਟਾ ਚੌਂਕ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ। ਘਰ ਉਪਰੀ ਮੰਜਿਲ ਉੱਤੇ ਗਰਮੀ ਹੋਣ ਕਰਕੇ ਪਰਿਵਾਰ ਹੇਠਲੀ ਮੰਜ਼ਿਲ 'ਤੇ ਬੈਠਾ ਹੋਇਆ ਸੀ। ਜਦੋਂ ਕਾਫੀ ਧੂੰਆ ਨਿਕਲਦਾ ਵੇਖਿਆ, ਤਾਂ ਪਰਿਵਾਰ ਨੂੰ ਪਤਾ ਲੱਗਾ ਕਿ ਘਰ ਵਿੱਚ ਅੱਗ ਲੱਗੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਪਰਿਵਾਰ ਬਹੁਤ ਗਰੀਬ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰਦਾ ਹੈ, ਜਿਨ੍ਹਾਂ ਦਾ ਸੱਭ ਕੁੱਝ ਸੜ ਕੇ ਸੁਆਹ ਹੋ ਗਿਆ ਹੈ। ਲੋਕਾਂ ਵੱਲੋਂ ਪਰਿਵਾਰ ਦੀ ਮਦਦ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਪਰਿਵਾਰ ਦੀ ਬਣਦੀ ਮਦਦ ਕੀਤੀ ਜਾਵੇ।
- ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
- ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ, ਬਿਆਸ ਦਰਿਆ ਦੇ ਇਲਾਕੇ ਨੂੰ ਕੀਤਾ ਅਲਰਟ
- ਚੰਡੀਗੜ੍ਹ ਦੇ ਸੈਕਟਰ-26 'ਚ ਮਿਲਿਆ 'ਬੰਬ', ਬੰਬ ਜ਼ਬਤ ਕਰਕੇ ਪੁਲਿਸ ਨੇ ਰੋਕੀ ਸੜਕ
ਲੋਕਾਂ ਨੂੰ ਖਿਆਲ ਰੱਖਣ ਦੀ ਕੀਤੀ ਅਪੀਲ : ਉਥੇ ਹੀ ਮੌਕੇ 'ਤੇ ਪਹੁੰਚੇ ਦਮਕਲ ਵਿਭਾਗ ਦੇ ਕਰਮਚਾਰੀਆਂ ਨੇ ਕਿਹਾ ਕਿ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ। ਪਰ, ਇੱਥੇ ਗਨੀਮਤ ਰਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉੱਥੇ ਹੀ, ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਵੀ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਅਪੀਲ ਵੀ ਕੀਤੀ ਗਈ ਕਿ ਗਰਮੀਆਂ ਦੇ ਦਿਨਾਂ ਏਸੀ ਅਤੇ ਬਿਜਲੀ ਦੀਆਂ ਤਾਰਾਂ ਦਾ ਖਾਸ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਲੋਕਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।