ਅੰਮ੍ਰਿਤਸਰ: ਸਿਵਲ ਹਸਪਤਾਲ ਵਿਖੇ ਦੇਰ ਰਾਤ ਇਲਾਜ ਕਰਵਾਉਣ ਆਈਆਂ 2 ਧਿਰਾਂ ਵਿਚਾਲੇ ਤਕਰਾਰ ਹੋ ਗਈ ਜਿਸ ਤੋਂ ਮਗਰੋਂ ਇੱਕ ਧਿਰ ਨੇ ਦੂਜੀ ਧਿਰ ’ਤੇ ਗੋਲੀਆ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਡਾ. ਭਵਨੀਤ ਸਿੰਘ ਦੇ ਜਾ ਵੱਜੀ ਜਿਸ ਤੋਂ ਮਗਰੋਂ ਹਸਪਤਾਲ ਦੇ ਡਾਕਟਰਾਂ ਨੇ ਹੜਤਾਲ ਕਰ ਦਿੱਤੀ ਤੇ ਐਮਰਜੈਂਸੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਇਹ ਵੀ ਪੜੋ: ਭਾਰਤ-ਪਾਕਿ ਸਰਹੱਦ 'ਤੇ ਦੇਖਿਆ ਗਿਆ ਡਰੋਨ, ਪੁਲਿਸ ਨੇ ਚਲਾਇਆ ਸਰਚ ਅਭਿਆਨ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਹੋਏ ਸੀਨੀਅਰ ਡਾਕਟਰ ਰਾਕੇਸ਼ ਕੁਮਾਰ ਨੇ ਕਿਹਾ ਕਿ ਆਏ ਦਿਨ ਡਾਕਟਰਾਂ ਤੇ ਸਟਾਫ ਨਾਲ ਮੈਡੀਕਲ ਕਰਵਾਉਣ ਆਏ ਲੋਕ ਬਦਸਲੂਕੀ ਕਰਦੇ ਹਨ ਤੇ ਹਸਪਤਾਲ ਅੰਦਰ ਹੀ ਲੜਾਈ ਝਗੜਾ ਸ਼ੁਰੂ ਕਰ ਦਿੰਦੇ ਹਨ, ਪਰ ਪੁਲਿਸ ਇਸ ’ਤੇ ਕੋਈ ਕਾਰਵਾਈ ਨਹੀਂ ਕਰਦੀ। ਡਾਕਟਰਾਂ ਨੇ ਕਿਹਾ ਕਿ ਅੱਜ ਤਾਂ ਉਨ੍ਹਾਂ ਦੇ ਸਾਥੀ ਦੇ ਲੱਤ ਵਿੱਚ ਗੋਲੀ ਵੱਜੀ ਹੈ ਜੇਕਰ ਇਸੇ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਅਗਲੇ ਦਿਨਾਂ ’ਚ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ।
ਡਾਕਟਰਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਇਸ ’ਤੇ ਬਣਦੀ ਕਾਰਵਾਈ ਤੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ ਉਦੋਂ ਤੱਕ ਐਮਰਜੈਂਸੀ ਸੇਵਾਵਾਂ ਠੱਪ ਰਹਿਣਗੀਆਂ।
ਇਹ ਵੀ ਪੜੋ: ਬਰਨਾਲਾ ਨੇੜੇ ਭਿਆਨਕ ਸੜਕ ਹਾਦਸੇ ’ਚ ਤਿੰਨ ਦੀ ਮੌਤ, ਇੱਕ ਲੜਕੀ ਗੰਭੀਰ ਰੂਪ ’ਚ ਜ਼ਖਮੀ