ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਂਤੀ ਅਧੀਨ ਪੈਂਦੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ ਲੋੜੀਦੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋ ਹੈਰੋਇਨ ਤੇਜ਼ਧਾਰ ਹਥਿਆਰ ਅਤੇ ਚੋਰੀ ਦੇ ਮੋਟਰਸਾਈਕਲਾਂ ਬਰਾਮਦ ਕੀਤੇ ਹਨ।
20 ਗ੍ਰਾਮ ਹੈਰੋਇਨ ਸਮੇਤ ਕਾਬੂ: ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਐਚਓ (SHO) ਮੁਖਤਾਰ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਉਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਮੁਲਜ਼ਮਾਂ ਦੀ ਪਹਿਚਾਣ: ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਪ੍ਰਭਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਪਲਾਸੌਰ ਵਜੋਂ ਹੋਈ ਹੈ। ਐਸਐਚਓ (SHO) ਨੇ ਦੱਸਿਆ ਕੇ ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਬਰਾਮਦ ਹੈਰੋਇਨ ਮੁਲਜ਼ਮਾਂ ਨੇ ਬਾਲੀਆ ਨਿਵਾਸੀ ਤੋਂ ਖਰੀਦੀ ਹੈ। ਜਿਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੁਲਜ਼ਮਾਂ ਕੋਲੋ ਹਥਿਆਰ ਬਰਾਮਦ: ਐਸਐਚਓ (SHO) ਮੁਖਤਿਆਰ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਜੰਡਿਆਲਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਕਥਿਤ ਮੁਲਜ਼ਮਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਕਥਿਤ ਮੁਲਜਮਾਂ ਕੋਲੋਂ ਦਾਤਰ 'ਤੇ ਹੋਰ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਜਿਸ ਨਾਲ ਉਹ ਰਾਹ ਜਾਂਦੇ ਲੋਕਾਂ ਨੂੰ ਲੁੱਟ ਖੋਹ ਦਾ ਸ਼ਿਕਾਰ ਬਣਾਉਂਦੇ ਸਨ ਅਤੇ ਜਖ਼ਮੀ ਕਰਕੇ ਲੁੱਟਦੇ ਸਨ। ਉਨਾਂ ਦੱਸਿਆ ਕਿ ਕਥਿਤ ਮੁਲਜਮਾਂ ਦੀ ਪਹਿਚਾਣ ਗੁਰਪ੍ਰੀਤ ਮੱਖੂ ਜ਼ੀਰਾ, ਗੁਰਜੰਟ ਸਿੰਘ ਅਤੇ ਹਰਜਿੰਦਰ ਸਿੰਘ ਵਲੀਪੁਰ ਵਜੋਂ ਹੋਈ ਹੈ। ਉਕਤ ਮੁਲਜਮਾਂ ਕੋਲੋਂ 3 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ:- ਵਿਦੇਸ਼ਾਂ ਵਿਚ ਪੰਜਾਬੀਆਂ ਦੇ ਕਤਲ ਕਿਉਂ ? ਹੈਰਾਨ ਕਰਨ ਵਾਲੇ ਕਾਰਨ ਆਏ ਸਾਹਮਣੇ, ਖਾਸ ਰਿਪੋਰਟ