ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕਰਦੇ ਕਿਹਾ ਕਿ 3 ਅਕਤੂਬਰ ਨੂੰ ਪੰਜਾਬ ਭਰ ਵਿੱਚ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਲੇਜ ਐਕਟ ਜਿਹੜਾ ਪਾਸ ਕੀਤਾ ਗਿਆ ਹੈ। ਜਿਸ ਵਿੱਚ ਪੰਚਾਇਤੀ ਜ਼ਮੀਨਾਂ ਸ਼ਾਮਲਾਟ ਜ਼ਮੀਨਾਂ ਪੰਚਾਇਤਾਂ ਨੂੰ ਉਸ ਦਾ ਕਬਜ਼ਾ ਦਿੱਤਾ ਜਾ ਕਿਹਾ ਕਿ ਇਹ ਜ਼ਮੀਨਾਂ ਕਿਸਾਨਾਂ ਨੇ ਵਾਹੀ ਕਰਕੇ ਅਬਾਦ ਕੀਤੀਆਂ ਹਨ ਜਿਸ ਦਾ ਅਧਿਕਾਰ ਹੁਣ ਪੰਚਾਇਤ ਨੂੰ ਦਿੱਤਾ ਜਾ ਰਿਹਾ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ।
ਜਿਸ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਅੱਜ ਪੰਜਾਬ ਭਰ ਵਿਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ 3 ਅਕਤੂਬਰ ਨੂੰ ਲਖੀਮਪੁਰ ਦੀ ਘਟਨਾ ਨੂੰ ਲੈ ਕੇ ਇਨਸਾਫ ਲਈ ਅਜੈਮਿਸ਼ਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੋਟਾਂ ਤੋਂ ਪਹਿਲਾ ਤਾਂ ਕਿਸਾਨਾਂ ਦੀ ਹਿਤੈਸ਼ੀ ਬਣੀ ਸੀ ਪਰ ਹੁਣ ਕਿਸਾਨਾਂ ਦੇ ਵਿਰੁੱਧ ਚੱਲ ਰਹੀ ਜੇਕਰ ਇਨ੍ਹਾਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਚੋਣਾਂ ਦੇ ਵਿੱਚ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਝਟਕਾ, ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਛੱਡੀ ਜਥੇਬੰਦੀ