ETV Bharat / state

Amritsar:1955 ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ

author img

By

Published : Jul 4, 2021, 3:58 PM IST

ਅੰਮ੍ਰਿਤਸਰ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਚ 4 ਜੁਲਾਈ 1955 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ (Martyrdom) ਸਮਾਗਮ ਕਰਵਾਇਆ ਗਿਆ ਹੈ।ਇਸ ਮੌਕੇ ਸ੍ਰੀ ਅਕਾਲੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦਾ ਨੂੰ ਯਾਦ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib)ਦੇ ਨਾਲ ਜੁੜਨ ਦਾ ਉਪਦੇਸ਼ ਦਿੱਤਾ।

Amritsar:1955 ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ
Amritsar:1955 ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ

ਅੰਮ੍ਰਿਤਸਰ:ਪੰਜਾਬੀ ਸੂਬਾ ਮੋਰਚਾ (Punjabi Suba Morcha) ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕੇਂਦਰ ਸਰਕਾਰ (Central Government)ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਅਤੇ ਅੱਜ ਇਸ ਦਾ ਭੋਗ ਪਾਏ ਗਏ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ ਅਤੇ ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ।

ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ।

ਇਹ ਵੀ ਪੜੋ:ਆਪਣੀ ਭੈਣ ਲਈ ਇਨਸਾਫ਼ ਦੀ ਮੰਗ ਕਰਦਾ ਡੀਸੀ ਦਫ਼ਤਰ ਪਹੁੰਚਿਆ ਭਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.