ਅੰਮ੍ਰਿਤਸਰ: 550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਰੀਟੇਜ ਗਲਿਆਰੇ ਦੀ ਸਫ਼ਾਈ ਲਈ ਆਧੁਨਿਕ ਤਕਨੀਕ ਨਾਲ ਲੈਸ ਵੈਕਯੂਮ ਸਵੀਪਿੰਗ ਮਸ਼ੀਨ ਦਾ ਤੋਹਫਾ ਸ਼ਹਿਰ ਵਾਸੀਆਂ ਨੂੰ ਦਿੱਤਾ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਮੇਯਰ ਕਰਮਜੀਤ ਸਿੰਘ ਰਿੰਟੂ ਨੇ ਹਰੀ ਝੰਡੀ ਦਿਖਾ ਰਵਾਨਾ ਕੀਤਾ।
ਗੱਲਬਾਤ ਕਰਦਿਆਂ ਮੇਯਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਦਰਸਨਾਂ ਲਈ ਦੂਰ ਦੁਰਾਡੇ ਤੋਂ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ ਜਿਸ ਕਾਰਨ ਇੱਥੇ ਸਾਫ਼ ਸਫ਼ਾਈ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮਸ਼ੀਨ ਰਾਹੀਂ ਸਫ਼ਾਈ ਵਧੀਆ ਅਤੇ ਸੌਖੇ ਤਰੀਕੇ ਨਾਲ ਕੀਤੀ ਜਾ ਸਕੇਗੀ।
ਇਹ ਵੀ ਪੜ੍ਹੋ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
ਕੰਪਨੀ ਮੈਨੇਜਰ ਅਸ਼ੋਕ ਅਰੋੜਾ ਨੇ ਦੱਸਿਆ ਕਿ ਇਹ ਛੋਟੀਆਂ ਮਸ਼ੀਨਾਂ ਹਨ ਅਤੇ ਨਗਰ ਨਿਗਮ ਵੱਲੋਂ ਦੋ ਮਸ਼ੀਨਾਂ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਨ੍ਹਾਂ ਮਸ਼ੀਨਾਂ ਨਾਲ ਹਰਿਮੰਦਰ ਸਾਹਿਬ ਦੇ ਗਲਿਆਰੇ ਦੀ ਸਫ਼ਾਈ ਕੀਤੀ ਜਾਵੇਗੀ। ਮੇਯਰ ਕਰਮਜੀਤ ਸਿੰਘ ਰਿੰਟੂ ਨੇ ਮੀਡੀਆ ਰਾਹੀਂ ਵਾਤਾਵਰਨ ਦੀ ਸਾਂਭ ਸੰਭਾਲ 'ਤੇ ਚਾਨਣਾ ਪਾਉਂਦਿਆਂ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਇਸ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਨਗਰ ਨਿਗਮ ਅਤੇ ਸ਼ਹਿਰ ਵਾਸੀਆਂ ਵੱਲੋਂ ਸਾਫ਼ ਸਫਾਈ ਅਤੇ ਵਾਤਾਵਰਣ ਨੂੰ ਮੱਦੇਨਜ਼ਰ ਰੱਖਦਿਆਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ।