ਅੰਮ੍ਰਿਤਸਰ : ਇੱਕ ਨਬਾਲਗ਼ ਲੜਕੀ ਨੂੰ ਅਗਵਾਹ ਕਰਕੇ ਉਸ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਛੇਹਰਟਾ ਦੀ ਪੁਲਿਸ ਵੱਲੋਂ ਇੱਕ ਮਹੀਨੇ ਬਾਅਦ ਕਾਬੂ ਕੀਤਾ ਗਿਆ। ਇਸ ਦੀ ਜਾਣਕਾਰੀ ਏ.ਸੀ.ਪੀ. ਦੇਵਦੱਤ ਸ਼ਰਮਾ ਨੇ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਏਸੀਪੀ ਦੇਵਦੱਤ ਸ਼ਰਮਾ ਨੇ ਦੱਸਿਆ ਕਿ ਬੀਤੀ 25 ਜਨਵਰੀ ਨੂੰ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਲਵ ਇੱਕ ਨਬਾਲਗ਼ ਲੜਕੀ ਨੂੰ ਅਗਵਾਹ ਕਰਕੇ ਜੰਮੂ ਲੈ ਗਿਆ ਸੀ। ਉੱਥੇ ਉਸ ਨੇ ਨਬਾਲਗ਼ ਨਾਲ ਜਬਰ ਜਨਾਹ ਕੀਤਾ।
ਇਹ ਵੀ ਪੜ੍ਹੋ : ਪੰਜਾਬ ਬਜਟ 2020 : ਪੰਜਾਬ ਸਰਕਾਰ ਦੇ ਪਿਛਲੇ 2 ਬਜਟਾਂ 'ਚ ਸਿੱਖਿਆ ਲਈ ਕੀਤੇ ਗਏ ਐਲਾਨਾਂ ਦਾ ਲੇਖਾ-ਜੋਖਾ
ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਇੱਕ ਗੁਪਤ ਸੂਚਨ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਏਸੀਪੀ ਸ਼ਰਮਾ ਨੇ ਕਿਹਾ ਕਿ ਮੁਲਜ਼ਮ ਦਾ ਦੋ ਦਿਨਾਂ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਲਦ ਹੀ ਤਫ਼ਤੀਸ਼ ਮੁਕੰਮਲ ਕਰਕੇ ਮੁਲਜ਼ਮ ਵਿਰੁੱਧ ਚਲਾਨ ਪੇਸ਼ ਕੀਤਾ ਜਾਵੇਗਾ।