ਅੰਮ੍ਰਿਤਸਰ: ਸਥਾਨਕ ਪੁਲਿਸ ਨੇ ਕੋਟ ਖਾਲਸਾ ਖੇਤਰ ਦੇ ਬੋਹੜੀ ਸਾਹਿਬ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਪੁਲਿਸ ਨੇ ਮੋਟਰਸਾਈਕਲ 'ਤੇ ਜਾ ਰਹੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਜਿਸ ਵੇਲੇ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ।
ਇਸ ਸਬੰਧੀ ਏਸੀਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਫੜੇ ਗਏ ਦੋਹਾਂ ਨੌਜਵਾਨਾਂ ਦੀ ਸ਼ਨਾਖ਼ਤ ਹਰਪ੍ਰਤਾਪ ਤੇ ਅਨੰਦ ਕਲਿਆਣ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਹਰਪ੍ਰਤਾਪ ਕੋਲੋਂ 32 ਬੋਰ ਦੀ ਪਿਸਤੌਲ ਸਣੇ 5 ਜਿੰਦਾ ਰੋਂਦ ਤੇ ਅਨੰਦ ਕਲਿਆਣ ਕੋਲੋਂ 13 ਜਿੰਦਾ ਰੋਂਦ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀ ਦੇ ਅਨੁਸਾਰ, ਦੋਹਾਂ ਨੇ ਪਿਛਲੇ ਦਿਨੀਂ ਗੁਰੂ ਨਾਨਕ ਪੁਰਾ ਵਿੱਚ ਜਨਮਦਿਨ ਮੌਕੇ ਹਵਾਈ ਫਾਇਰ ਵੀ ਕੀਤੇ ਸਨ, ਉਦੋਂ ਤੋਂ ਹੀ ਉਹ ਦੋਵੇਂ ਫ਼ਰਾਰ ਸਨ। ਉੱਥੇ ਹੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋਹਾਂ ਨੌਜਵਾਨਾਂ ਨੂੰ ਰੋਕਿਆ ਤੇ ਤਲਾਸ਼ੀ ਲਈ ਤਾਂ ਹਥਿਆਰ ਬਰਾਮਦ ਕੀਤੇ। ਪੁਲਿਸ ਨੇ ਦੋਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਦੋਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਇਨ੍ਹਾਂ ਨੇ ਕਿਹੜੀਆਂ-ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।