ਅੰਮ੍ਰਿਤਸਰ: ਪੁਲਿਸ ਨੇ ਪਿਛਲੇ ਦਿਨੀਂ ਸੋਨੇ ਦੀ ਦੁਕਾਨ ਉੱਤੇ ਹੋਏ ਲੁੱਟ ਦੀ ਵਾਰਦਾਤ ਨੂੰ ਸੁਲਝਾ ਲਿਆ ਹੈ ਅਤੇ ਦੋ ਮੁਲਜ਼ਮਾਂ ਨੂੰ ਸੋਨਾ ਅਤੇ ਇੱਕ ਪਿਸਟਲ ਸਮੇਤ ਕਾਬੂ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਇਹ ਲੁੱਟ 21 ਜੂਨ ਨੂੰ ਹੋਈ ਸੀ ਅਤੇ ਲੁਟੇਰੇ ਪਿਸਟਲ ਦੀ ਨੌਕ ਉੱਤੇ ਸੁਨਿਆਰੇ ਦੀ ਦੁਕਾਨ ਵਿੱਚੋਂ ਸੋਨਾ ਲੁੱਟ ਕੇ ਫ਼ਰਾਰ ਹੋ ਗਏ ਸਨ।
ਜਿਸ ਤੋਂ ਬਾਅਦ ਪੁਲਿਸ ਨੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ , ਪਰ ਹਾਲੇ ਬਾਕੀ ਦੋਸ਼ੀਆਂ ਲਈ ਛਾਪੇ ਮਾਰੇ ਜਾ ਰਹੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇ ਸੁਲਤਾਨ ਵਿੰਡ ਦੇ ਰਹਿਣ ਵਾਲੇ ਹਨ, ਇਨ੍ਹਾਂ ਦੇ ਨਾਂਅ ਇੰਦਰਜੀਤ ਸਿੰਘ ਉਰਫ਼ ਪ੍ਰਿੰਸ ਤੇ ਗੁਰਮੀਤ ਸਿੰਘ ਉਰਫ਼ ਗੋਰਾ ਹੈ। ਇਨ੍ਹਾਂ ਕੋਲੋਂ ਵਾਰਦਾਤ ਵੇਲੇ ਵਰਤਿਆ ਕੀਤਾ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਪੁਲਿਸ ਨੂੰ ਇਹ ਵੀ ਪਤਾ ਲੱਗਿਆ ਹੈ ਕਿ ਇਨ੍ਹਾਂ ਨੇ ਕਈ ਮੋਟਰ ਸਾਈਕਲ ਅਤੇ ਐਕਟਿਵਾ ਸਕੂਟਰ ਚੋਰੀ ਕੀਤੇ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜਲਦ ਹੀ ਇਨ੍ਹਾਂ ਦੇ ਦੋ ਸਾਥੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।