ਅੰਮ੍ਰਿਤਸਰ: ਥਾਣਾ ਛੇਹਰਟਾ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਾਰਨ ਵਾਲੇ ਇਕ ਗੈਂਗ ਦੇ ਤਿੰਨ ਮੈਂਬਰ ਕਾਬੂ ਕੀਤੇ ਹਨ। ਆਰੋਪੀਆਂ ਕੋਲੋਂ ਇੱਕ ਚੋਰੀ ਦੀ ਗੱਡੀ ਤੇ 30 ਬੋਰ ਦੀ ਪਿਸਤੌਲ ਤੇ 26 ਜਿੰਦਾ ਰੋਂਦ ਬਰਾਮਦ ਕੀਤੇ ਹਨ।
ਏਸੀਪੀ ਦੇਵ ਦੱਤ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੇ ਦੌਰਾਨ ਇੱਕ ਗੱਡੀ ਨੂੰ ਰੋਕਣ ਦਾ ਇਸ਼ਾਰਾ ਕੀਤਾ, ਜਦੋ ਇਸ ਗੱਡੀ ਨੂੰ ਰੋਕਿਆ ਗਿਆ ਤਾਂ ਗੱਡੀ ਦੀ ਤਲਾਸ਼ੀ ਲੈਣ 'ਤੇ ਉਹ ਗੱਡੀ ਚੋਰੀ ਦੀ ਪਾਈ ਗਈ।
ਜਦੋ ਉਨ੍ਹਾਂ ਨੂੰ ਪੁਲਿਸ ਥਾਣੇ ਲਿਜਾਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤੇ ਇਹ ਬ੍ਰਿਜਾ ਕੰਪਨੀ ਦੀ ਗੱਡੀ ਚੋਰੀ ਦੀ ਪਾਈ ਗਈ ਤੇ ਇਨ੍ਹਾਂ ਤਿੰਨਾਂ ਦੀ ਤਲਾਸ਼ੀ ਲਈ ਗਈ, ਇਨ੍ਹਾਂ ਕੋਲੋਂ 30 ਬੋਰ ਦੀ ਪਿਸਤੌਲ ਤੇ 26 ਜਿੰਦਾ ਰੋਂਦ ਵੀ ਬਰਾਮਦ ਹੋਏ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਇਨ੍ਹਾਂ ਤਿੰਨਾਂ 'ਤੇ ਪਹਿਲਾ ਵੀ ਚੋਰੀ ਦੇ ਮੁਕੱਦਮੇ ਦਰਜ ਹਨ, ਇਹ ਗੱਡੀਆਂ ਚੋਰੀ ਕਰਕੇ ਪੰਜਾਬ ਤੋਂ ਬਾਹਰ ਦੂਜੇ ਰਾਜਾਂ ਵਿਚ ਵੇਚਦੇ ਹਨ।
ਇਹ ਵੀ ਪੜੋ: ਪੰਜਾਬੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ 'ਕੋਵਾ ਪੰਜਾਬ' ਮੋਬਾਈਲ ਐਪ ਲਾਂਚ
ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਇਨ੍ਹਾਂ 'ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਕਿਹੜੇ-ਕਿਹੜੇ ਗੈਂਗ ਨਾਲ ਸਬੰਧ ਹਨ, ਇਸਦੀ ਜਾਂਚ ਵੀ ਕੀਤੀ ਜਾ ਰਹੀ ਹੈ।