ETV Bharat / state

ਚੋਰ ਗਿਰੋਹ ਆਇਆ ਪੁਲਿਸ ਅੜ੍ਹਿੱਕੇ

ਅੰਮ੍ਰਿਤਸਰ ਵਿਖੇ ਪੁਲਿਸ ਨੇ ਚੋਰੀ ਦੇ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ 9 ਐਕਟਿਵਾ ਅਤੇ 1 ਇੱਕ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਪੁਲਿਸ ਨੇ ਚੋਰੀ ਦੇ ਮਾਮਲੇ ਚ 4 ਮੁਲਜ਼ਮ ਕੀਤੇ ਗ੍ਰਿਫਤਾਰ

author img

By

Published : May 31, 2022, 6:04 PM IST

ਅੰਮ੍ਰਿਤਸਰ: ਜ਼ਿਲ੍ਹੇ ’ਚ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ’ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਵੱਲੋਂ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਨਾਕੇਬੰਦੀ ਦੇ ਦੌਰਾਨ ਇੱਕ ਅਕਟਿਵਾ ਸਵਾਰ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਤੇ ਨਾਕਾਬੰਦੀ ਵੇਖ ਐਕਟਿਵਾ ਸਵਾਰ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਨਾਕੇ ’ਤੇ ਖੜੇ ਪੁਲਿਸ ਮੁਲਾਜ਼ਮਾਂ ਵੱਲੋਂ ਉਸਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਸ਼ਖ਼ਸ ਤੋਂ ਐਕਟਿਵਾ ਦੇ ਕਾਗਜ਼ਾਤ ਅਤੇ ਉਸਦੇ ਲਾਇਸੈਂਸ ਬਾਰੇ ਪੁੱਛਿਆ ਗਿਆ ਪਰੰਤੂ ਉਸ ਕੋਲ ਐਕਟਿਵਾ ਦੀ ਮਾਲਕੀ ਸਬੰਧੀ ਕੋਈ ਵੀ ਡਾਕੂਮੈਂਟ/ਕਾਗਜ਼ਾਤ ਨਹੀਂ ਮਿਲੇ ਅਤੇ ਨਾ ਹੀ ਉਸ ਕੋਲ ਲਾਇਸੈਂਸ ਸੀ।

ਅੰਮ੍ਰਿਤਸਰ ਪੁਲਿਸ ਨੇ ਚੋਰੀ ਦੇ ਮਾਮਲੇ ਚ 4 ਮੁਲਜ਼ਮ ਕੀਤੇ ਗ੍ਰਿਫਤਾਰ

ਪੁੱਛਣ ’ਤੇ ਉਸਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲੱਕੀ ਵਾਸੀ ਗਲੀ ਨੰਬਰ 2 ਨੇੜੇ ਦਮੂਹੀ ਮੰਦਰ, ਜੱਜ ਨਗਰ, ਸਰਕਾਰੀ ਐਲੀਮੈਂਟਰੀ ਸਕੂਲ, ਬਟਾਲਾ ਰੋਡ, ਅੰਮ੍ਰਿਤਸਰ ਦੱਸਿਆ ਅਤੇ ਪੁਲਿਸ ਵੱਲੋਂ ਸਖ਼ਤੀ ਨਾਲ ਕੀਤੀ ਪੁੱਛ-ਗਿੱਛ ਤੇ ਉਸਨੇ ਦੱਸਿਆ ਕਿ ਇਹ ਐਕਟਿਵਾ ਉਸਨੇ ਕੁੱਝ ਦਿਨ ਪਹਿਲਾਂ ਗੋਕਲ ਕਾ ਬਾਗ, ਪ੍ਰਤਾਪ ਨਗਰ ਤੋਂ ਚੋਰੀ ਕੀਤੀ ਸੀ ਜਿਸ ਕਾਰਨ ਲਵਪ੍ਰੀਤ ਸਿੰਘ ’ਤੇ ਦਰਜ ਕੀਤਾ ਗਿਆ। ਮੁਕੱਦਮਾ ਦਰਜ ਕਰਨ ਉਪਰੰਤ ਕੀਤੀ ਪੁੱਛ-ਗਿੱਛ ਅਤੇ ਤਫਤੀਸ਼ ਦੌਰਾਨ ਮੁਲਜ਼ਮ ਹੋਰ ਚੋਰੀ ਕੀਤੀਆਂ ਐਕਟਿਵਾ ਬਰਾਮਦ ਕਰਵਾਈਆਂ, ਜੋ ਅਜੇ ਵੇਚਣੀਆਂ ਸਨ।

ਇਸ ਤੋਂ ਇਲਾਵਾ ਲਵਪ੍ਰੀਤ ਸਿੰਘ ਨੇ ਚੋਰੀ ਕੀਤੀਆਂ 2 ਐਕਟਿਵਾ ਰਣਜੀਤ ਸਿੰਘ ਰਾਣਾ ਉਰਫ ਕਾਕਾ ,ਥਾਣਾ ਅਜਾਨਾਲਾ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ, 2 ਐਕਟਿਵਾ ਬੱਬੂ ਉਰਫ ਬਾਈਆਂ ਵਾਸੀ ਮਕਬੂਲਪੁਰਾ, ਅੰਮ੍ਰਿਤਸਰ ਸ਼ਹਿਰ ਨੂੰ ਅਤੇ ਇੱਕ ਮੋਟਰਸਾਇਕਲ ਸਪਲੈਂਡਰ, ਰੰਗ ਕਾਲਾ ਅਤੇ ਇੱਕ ਐਕਟਿਵਾ ਅਰਵਿੰਦਰ ਸਿੰਘ ਉਰਫ ਰੇਸ਼ਮ ਵਾਸੀ ਮਕਬੂਲਪੁਰਾ, ਅੰਮ੍ਰਿਤਸਰ ਸ਼ਹਿਰ ਨੂੰ ਵੇਚੀਆਂ ਹਨ। ਇੰਨ੍ਹਾਂ ਸਾਰੇ ਮੁਲਜ਼ਮਾਂ ਨੂੰ ਵੀ ਪੁਲਿਸਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁਲਿਸ ਨੇ 9 ਐਕਟਿਵਾ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਹੈ। ਫਿਲਹਾਲ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ: 4 ਸਾਲਾ ਬੱਚੇ ਨਾਲ ਕੁਕਰਮ ਕਰਨ ਵਾਲਾ ਗ੍ਰਿਫਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.