ਅੰਮ੍ਰਿਤਸਰ: ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਲਗਾਤਾਰ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਸੀ। ਜਿਸ ਕਰਕੇ ਆਏ ਦਿਨ ਹੀ ਲੁੱਟ ਖੋਹ ਅਤੇ ਚੋਰੀ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ। ਇਸੇ ਤਹਿਤ ਹੀ ਅੰਮ੍ਰਿਤਸਰ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦ ਸੀ.ਆਈ.ਏ ਸਟਾਫ ਪੁਲਿਸ ਥਾਣਾ ਗੇਟ ਹਕੀਮਾਂ ਦੀ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ।
ਗਿਰੋਹ ਵੱਲੋਂ ਵੱਖ-ਵੱਖ ਥਾਵਾਂ 'ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਇਸ ਗਿਰੋਹ ਵੱਲੋਂ ਝਬਾਲ ਰੋਡ ਨੇੜੇ ਚੌਧਰੀ ਫਾਰਮ ਦੇ ਕੋਲ ਇੱਕ ਕੰਬਲਾਂ ਵਾਲੀ ਦੁਕਾਨ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਇਸਦੇ ਚੱਲਦੇ ਦੁਕਾਨਦਾਰ ਵੱਲੋਂ ਇਹਨਾਂ ਦਾ ਵਿਰੋਧ ਕੀਤਾ ਗਿਆ ਅਤੇ ਇਹ ਬੇਰੰਗ ਹੀ ਉਥੋਂ ਭੱਜ ਗਏ। ਇਸ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਵੱਲੋਂ ਤਰਨਤਾਰਨ ਰੋਡ ਦੇ ਉੱਪਰ ਇੱਕ ਕਬਾੜੀ ਦੀ ਦੁਕਾਨ ਉਪਰ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਤੇ ਹੋਰ ਵੀ ਸ਼ਹਿਰ ਵਿੱਚ ਇਹਨਾਂ ਵੱਲੋਂ ਵੱਖ-ਵੱਖ ਥਾਵਾਂ ਉਪਰ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ।
ਗਿਰੋਹ ਮੈਂਬਰ ਦਾ ਪੁਲਿਸ ਰਿਮਾਂਡ:- ਜਿਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਗਿਰੋਹ ਦਾ ਪਰਦਾਫਾਸ਼ ਕਰਦਿਆਂ ਜਸਬੀਰ ਸਿੰਘ ਉਰਫ਼ ਭੋਲੂ ਪਰਦੀਪ ਅਤੇ ਯਾਕੂਬ ਉਰਫ ਦੀਪੂ ਦੇ ਉਪਰ ਮਾਮਲਾ ਦਰਜ ਕੀਤਾ ਹੈ। ਇਸਦੇ ਨਾਲ ਹੀ ਅੱਗੇ ਬੋਲਦੇ ਹੋਏ ਏਸੀਪੀ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਬਾਕੀ ਮੈਂਬਰਾਂ ਨੂੰ ਵੀ ਜਲਦ ਹੀ ਪੁਲਿਸ ਗ੍ਰਿਫ਼ਤਾਰ ਕਰ ਲਵੇਗੀ। ਫਿਲਹਾਲ ਜਸਬੀਰ ਸਿੰਘ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ: MAFIA MUKHTAR ANSARI : ਮਾਫੀਆ ਮੁਖਤਾਰ ਅੰਸਾਰੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ ਪੇਸ਼ੀ, ਅੰਸਾਰੀ ਦਾ ਗਵਾਹ ਕਰ ਗਿਆ ਟਾਲਮਟੋਲ