ETV Bharat / state

Accused Arrest With Heroin: ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 15 ਕਿਲੋ ਹੈਰੋਇਨ ਨਾਲ ਤਸਕਰ ਕੀਤਾ ਕਾਬੂ - Amritsar police arrested a smuggler

ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਦੇ ਨਾਲ ਕਾਬੂ ਕੀਤਾ ਗਿਆ। ਜਿਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ। (Amritsar police arrested a smuggler)

Arrest With Heroin
Arrest With Heroin
author img

By ETV Bharat Punjabi Team

Published : Sep 6, 2023, 1:58 PM IST

ਅੰਮ੍ਰਿਤਸਰ: ਪੰਜਾਬ ਪੁਲਿਸ ਵਲੋਂ ਨਸ਼ੇ ਨੂੰ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵਾਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਵਲਿੋਂ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ (Amritsar police arrested a smuggler) ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਪੁਲਿਸ ਨੂੰ ਨਸ਼ਾ ਤਸਕਰ ਸਬੰਧੀ ਗੁਪਤਾ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਵਾਲੇ ਪਾਸੇ ਤੋਂ ਅੰਮ੍ਰਿਤਸਰ ਵਾਲੇ ਪਾਸੇ ਨਸ਼ੇ ਦੀ ਖੇਪ ਸਪਲਾਈ ਕਰਨ ਲਈ ਆ ਰਿਹਾ ਹੈ।

ਗੁਪਤਾ ਸੂਚਨਾ 'ਤੇ ਨਸ਼ਾ ਤਸਕਰ ਕਾਬੂ: ਇਸ ਦੇ ਚੱਲਦੇ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਕਿ ਸਰਹੱਦੀ ਖੇਤਰ 'ਚ ਤਸਕਰ ਦੁਆਰਾ ਹੈਰੋਇਨ ਦੀ ਡਿਲਵਰੀ ਕਿਸੇ ਨੂੰ ਦਿੱਤੀ ਜਾਣੀ ਸੀ, ਪਰ ਪੁਲਿਸ ਵਲੋਂ ਇਸ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ। ਜਿਸ 'ਚ ਫਿਲਹਾਲ ਮੁਲਜ਼ਮ ਤੋਂ ਪੁਲਿਸ ਪੁੱਛਗਿਛ ਕਰ ਰਹੀ ਹੈ ਤਾਂ ਜੋ ਖੁਲਾਸਾ ਹੋ ਸਕੇ ਕਿ ਮੁਲਜ਼ਮ ਨੇ ਇਹ ਨਸ਼ੇ ਦੀ ਸਪਲਾਈ ਕਿਥੇ ਕਰਨੀ ਸੀ।

  • FIR under NDPS Act has been registered in PS Kathunangal. During the investigation 4 persons have been nominated and raids being conducted to nab them@PunjabPoliceInd is committed to make #Punjab drug-free as per the vision of CM @BhagwantMann (2/2)

    — DGP Punjab Police (@DGPPunjabPolice) September 6, 2023 " class="align-text-top noRightClick twitterSection" data=" ">

ਡੀਜੀਪੀ ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ: ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ 'ਚ ਉਨ੍ਹਾਂ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੇ ਆਪਰੇਸ਼ਨ ਵਿੱਚ ਅੰਮ੍ਰਿਤਸਰ ਪੁਲਿਸ ਨੇ ਹਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕਰਕੇ 15 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਦੱਸਿਆ ਕਿ ਥਾਣਾ ਕੱਥੂਨੰਗਲ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਦੌਰਾਨ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰ ਰਹੀ ਪੁਲਿਸ: ਦੱਸ ਦਈਏ ਕਿ ਪੰਜਾਬ ਪੁਲਿਸ ਵਲੋਂ ਸੂਬੇ 'ਚ ਨਸ਼ੇ ਨੂੰ ਲੈਕੇ ਸਖ਼ਤੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਨਿਲਾਮ ਕੀਤਾ ਜਾ ਰਿਹਾ ਹੈ ਤੇ ਉਸ ਦਾ ਪੈਸਾ ਸਰਕਾਰੀ ਖ਼ਜਾਨੇ 'ਚ ਜਮ੍ਹਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜਾਗਰੂਕਤਾ ਰੈਲੀਆਂ ਵੀ ਪੁਲਿਸ ਵਲੋਂ ਕੱਢੀਆਂ ਜਾ ਰਹੀਆਂ ਹਨ ਤੇ ਨਾਲ ਹੀ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਵੀ ਕਰਵਾਇਆ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.