ਅੰਮ੍ਰਿਤਸਰ: ਨਸ਼ੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਆਏ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਥਾਣਾ ਕੋਟ ਖਾਲਸਾ ਦੀ ਪੁਲਿਸ ਟੀਮ ਵੱਲੋਂ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਕੋਟ ਖਾਲਸਾ ਦੇ ਮੁਹੱਲਾ ਮਰਾਸੀ ਰਹਿਣ ਵਾਲੇ ਰਾਜੀਵ ਕੁਮਾਰ ਉਰਫ ਰਾਜੂ ਨੂੰ ਹੀਰੋਇਨ ਦੇ ਨਾਲ ਕਾਬੂ ਕੀਤਾ ਗਿਆ।
ਪੁਲਿਸ ਅਧਿਕਾਰੀਆਂ ਵੱਲੋਂ ਇਸ ਨੂੰ ਥਾਣੇ ਲਿਆਕੇ ਪੁੱਛਗਿੱਛ ਕੀਤੀ ਤੇ ਇਸ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 42 ਗ੍ਰਾਮ ਹੀਰੋਇਨ ਮਿਲੀ, ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਭੇਜਿਆ ਗਿਆ ਹੈ ਜਿੱਥੇ ਇਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾ ਜੋ ਇਸ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ ਕਿ ਇਹ ਨਸ਼ਾ ਕਿਥੋਂ ਲਿਆਂਦਾ ਤੇ ਕਿੱਥੇ ਸਪਲਾਈ ਕੀਤਾ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਖ਼ੁਦ ਵੀ ਨਸ਼ੇ ਦਾ ਆਦੀ ਹੈ।