ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਖਲਚੀਆਂ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਉੱਤੇ ਕਾਰਵਾਈ ਦੌਰਾਨ ਇੱਕ ਨੌਜਵਾਨ ਕੋਲੋਂ ਪਿਸਟਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਇਸ ਘਟਨਾ ਦੇ ਬਾਰੇ ਪੁਲਿਸ ਅਧਿਕਾਰੀ ਅਜੈਪਾਲ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਹਰਕਤ ਵਿਚ ਆਉਂਦਿਆਂ ਧੂਲਕਾ ਫਾਟਕ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਦੀ ਪਹਿਚਾਣ ਪ੍ਰਭਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬੇਰੀਆਣਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋਂ ਇੱਕ 32 ਬੋਰ ਦਾ ਪਿਸਟਲ ਸਮੇਤ ਇੱਕ ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਕੋਰੋਨਾ ਨੂੰ ਲੈ ਕੇ ਪਹਿਲਾ ਹੀ ਬਹੁਤ ਸਖ਼ਤੀ ਕੀਤੀ ਹੋਈ ਹੈ ਪਰ ਸ਼ਰਾਰਤੀ ਅਨਸਰ ਕੋਰੋਨਾ ਵਾਇਰਸ ਦੇ ਦੌਰਾਨ ਵੀ ਆਪਣਾ ਕੰਮ ਕਰਦੇ ਰਹਿੰਦੇ ਹਨ। ਇਸ ਲਈ ਪੁਲਿਸ ਨੇ ਆਮ ਦਿਨਾਂ ਨਾਲੋਂ ਵਧੇਰੇ ਚੌਕਸੀ ਵਧਾਈ ਹੋਈ ਹੈ।
ਇਹ ਵੀ ਪੜੋ:ਚਾਈਲਡ ਪੀਜੀਆਈ ਡਾਈਰੇਕਟਰ ਡਾ. ਡੀਕੇ ਗੁਪਤਾ ਨੇ ਮੁੜ ਦਿੱਤਾ ਅਸਤੀਫਾ