ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ਉੱਤੇ ਲੋਕਾ ਨੂੰ ਠੱਗਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਸ ਨੌਜਵਾਨ ਨੂੰ ਪੰਜਾਬ ਦੇ ਦਸੂਹਾ ਤੋਂ ਅੰਮ੍ਰਿਤਸਰ ਦੀ ਪੁਲਿਸ ਪ੍ਰਟਕਸ਼ਨ ਵਰੰਟ ਉੱਤੇ ਲੈ ਕੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਹ ਪਹਿਲਾਂ ਮੁੰਬਈ, ਚੰਡੀਗੜ੍ਹ, ਲੁਧਿਆਣਾ ਅਤੇ ਜਲੰਧਰ ਵਿਚ ਰਿਹਾ ਹੈ ਅਤੇ ਇਹ ਬੀਐੱਸਸੀ ਨੌਨ ਮੈਡੀਕਲ ਦਾ ਵਿਦਿਆਰਥੀ ਸੀ।
ਪੁਲਿਸ ਨੇ ਕੀਤੀ ਪੁਸ਼ਟੀ : ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੁਝ ਦਿਨ ਪਹਿਲਾਂ ਮੀਡੀਆ ਨੂੰ ਦੱਸਿਆ ਸੀ ਕਿ ਕੁੱਝ ਵਿਅਕਤੀਆਂ ਉਨ੍ਹਾਂ ਦਾ ਨਾਂ ਲੈ ਕੇ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਅੰਮ੍ਰਿਤਸਰ ਦੇ ਸਿਵਲ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਜਾਂਚ ਕੀਤੀ ਗਈ ਤਾਂ ਇਹ ਮੁਲਜਮ ਕਾਬੂ ਆ ਗਿਆ। ਇਸਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਵਰਿੰਦਰਜੀਤ ਸਿੰਘ ਖੋਸੇ ਨੇ ਕਿਹਾ ਕਿ ਨੌਜਵਾਨ ਬੀਐੱਸਸੀ ਨੋਨ ਮੈਡੀਕਲ ਦਾ ਵਿਦਿਆਰਥੀ ਹੈ ਅਤੇ ਪਹਿਲਾਂ ਵੀ ਬਹੁਤ ਸਾਰੇ ਲੋਕਾਂ ਨੂੰ ਇਸਨੇ ਠੱਗੀ ਦਾ ਸ਼ਿਕਾਰ ਬਣਾਇਆ ਹੈ।
ਇਹ ਵੀ ਜਿਕਰਯੋਗ ਹੈ ਕਿ ਪੁਲਿਸ ਵੱਲੋਂ ਮੁਸ਼ਤੈਦੀ ਵਿਖਾਉਂਦੇ ਹੋਏ ਇਸ ਨੌਜਵਾਨ ਨੂੰ ਪੰਜਾਬ ਦੇ ਦਸੂਹਾ ਇਲਾਕੇ ਤੋਂ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਪ੍ਰੋਟਕਸ਼ਨ ਵਾਰੰਟ ਉੱਤੇ ਲਿਆਂਦਾ ਗਿਆ ਅਤੇ ਇਸਨੂੰ ਰਿਮਾਂਡ ਉੱਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।