ਅੰਮ੍ਰਿਤਸਰ: ਪੰਜਾਬ ਵਿੱਚ ਦਿਨ-ਬ-ਦਿਨ ਨਸ਼ਾ ਪੈਰ ਪਸਾਰਦਾ ਜਾ ਰਿਹਾ ਹੈ। ਜਿਸ ਉਤੇ ਠੱਲ੍ਹ ਪਾਉਂਦੇ ਹੋਏ ਜਗ੍ਹਾ ਜਗ੍ਹਾ 'ਤੇ ਨਾਕੇਬੰਦੀਆਂ ਕਰ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਵੀ ਆਪਣੀ ਮੁਹਿੰਮ ਛੇੜੀ ਹੋਈ ਹੈ। ਉੱਥੇ ਹੀ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਫੜ੍ਹੇ ਗਏ ਮੁਲਜ਼ਮਾਂ ਕੋਲੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਉਹਨਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ,ਤਾਂ ਜੋ ਪਤਾ ਲੱਗ ਸਕੇ ਕਿ ਇਹਨਾਂ ਵੱਲੋਂ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਕਿਸ ਨੂੰ ਦੇਣੀ ਸੀ । ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਦੇ ਖਿਲਾਫ ਕਈ ਹੋਰ ਅਪਰਾਧਿਤ ਮਾਮਲੇ ਦਰਜ ਹਨ ਕਿ ਨਹੀਂ ਇਸ ਦੀ ਵੀ ਜਾਂਚ ਕੀਤੀ ਜਾ ਰਹੀ।
ਪੈਸੇ ਦੇ ਲਾਲਚ ਵਿੱਚ ਫਸ ਰਹੇ ਨੌਜਵਾਨ: ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਅਭੀਮਣਿਉ ਰਾਣਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਇਹਨਾਂ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਕੋਲੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਪੁਲਿਸ ਵੱਲੋਂ ਲਗਾਤਾਰ ਅਜਿਹੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਜੋ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਫਸਾ ਕੇ ਆਪਣੇ ਘਰ ਭਰਨ ਦੀ ਕੋਸ਼ਿਸ਼ ਕਰ ਰਹੇ ਹਨ। ਨਸ਼ਾ ਤਸਕਰ ਬਿੇਰੁਜ਼ਗਾਰ ਅਤੇ ਅਣਪੜ੍ਹ ਨੋਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਨਸ਼ੇ ਦੀ ਸਪਲਾਈ ਮਗਰ ਲਾਊਂਦੇ ਹਨ।
ਜੱਜ ਵਜੋਂ 2 ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ ‘ਤੇ ਭੜਕੇ ਜਥੇਦਾਰ, ਕਿਹਾ- ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ ਘਟਨਾ
- Police Action Against Terror Module: ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼, ਹਥਿਆਰਾਂ ਸਣੇ ਤਿੰਨ ਕੀਤੇ ਕਾਬੂ
- NIA Raid In Punjab: ਖਾਲਿਸਤਾਨੀ ਨੈੱਟਵਰਕ ਨੂੰ ਤੋੜਨ ਲਈ NIA ਨੇ ਪੰਜਾਬ 'ਚ ਨੱਪੀ ਪੈੜ, ਮੋਗਾ ਅਤੇ ਖੰਨਾ ਸਮੇਤ ਕਈ ਥਾਵਾਂ 'ਤੇ ਮਾਰੀ ਰੇਡ
ਪੰਜਾਂ ਦਰਿਆਵਾਂ ਦੀ ਧਰਤੀ ਬਣੀ ਨਸ਼ੇ ਦਾ ਗੜ੍ਹ: ਦੱਸਣਯੋਗ ਹੈ ਕਿ ਪੰਜਾਬ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਆਪਣਾ ਪੈਰ ਪਸਾਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਪੰਜਾਂ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਛੇਵਾਂ ਦਰਿਆ ਲਗਾਤਾਰ ਹੀ ਖਤਮ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਉੱਥੇ ਹੀ ਪੰਜਾਬ ਪੁਲਿਸ ਵੱਲੋਂ ਵੀ ਹੁਣ ਪਹਿਲ ਕਰਮੀ ਕਰਦੇ ਹੋਏ ਨਸ਼ੇ ਦੇ ਖਿਲਾਫ ਆਪਣੀ ਮੁਹਿੰਮ ਛੇੜੀ ਹੋਈ ਹੈ ਅਤੇ ਜੋ ਵੀ ਵਿਅਕਤੀ ਨਸ਼ੇ ਨੂੰ ਲੈ ਕੇ ਕਾਰੋਬਾਰ ਕਰਦਾ ਹੈ ਉਸ ਖਿਲਾਫ ਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਪਹਿਲ਼ਾਂ ਵੀ ਕਾਬੂ ਕੀਤੀ ਹੈਰੋਇਨ: ਕਰੋਗ ਹੈ ਕਿ ਪਹਿਲਾਂ ਵੀ ਬੀਐਸਐਫ ਤੇ ਪੰਜਾਬ ਪੁਲਿਸ ਨੇ ਅਟਾਰੀ ਪਿੰਡ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਕਾਲਾ ਬੈਗ ਬਰਾਮਦ ਕੀਤਾ ਹੈ। ਬੈਗ ਵਿੱਚੋਂ ਹੈਰੋਇਨ ਦੇ ਪੰਜ ਪੈਕੇਟ ਮਿਲੇ ਸਨ, ਜਿਨ੍ਹਾਂ ਦਾ ਕੁੱਲ ਵਜ਼ਨ 5 ਕਿਲੋ 200 ਗ੍ਰਾਮ ਸੀ। ਪੁਲਿਸ ਨੁੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਇਸ ਦਿਸ਼ਾ ਵਿੱਚ ਹੈਰੋਇਨ ਸੁੱਟੀ ਗਈ ਹੈ। ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। 5 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਬੀਐਸਐਫ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸੇ ਸਥਾਨਕ ਤਸਕਰ ਨੇ ਮੰਗਵਾਈ ਸੀ।