ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਚਲਦੇ ਹੋਏ ਪੰਜਾਬ ਸਰਕਾਰ ਨੇ ਕਰਫਿਊ ਲਗਾਇਆ ਹੋਇਆ ਹੈ। ਇਸ ਕਰਫਿਊ ਦੌਰਾਨ ਪੁਲਿਸ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਤਾੜਨਾ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਪੁਲਿਸ ਦੀ ਕੁੱਟਮਾਰ ਦਾ ਅਜੀਬ ਹੀ ਮਾਮਲਾ ਸਾਹਮਣੇ ਅਇਆ ਹੈ। ਸ਼ਹਿਰ ਵਾਸੀ ਸੁਖਦੇਵ ਸਿੰਘ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਹੈ। ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ।
ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਘਰ ਵਿੱਚ ਇੱਕ ਵਿਅਕਤੀ ਨੂੰ ਬਾਹਰ ਕੱਢ ਕੇ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰ ਰਹੇ ਹਨ। ਇਸ ਦੌਰਾਨ ਕੁਝ ਔਰਤਾਂ ਵਿੱਚ ਆ ਕੇ ਪੁਲਿਸ ਵਾਲਿਆਂ ਹਟਾਉਣ ਦੀ ਕੋਸ਼ਿਸ਼ ਕਰਦੀਆਂ ਵੀ ਦਿਖਾਈ ਦਿੰਦੀਆਂ ਹਨ।
ਪੀੜਤ ਨੌਜਵਾਨ ਦੀ ਪਤਨੀ ਰਜਨੀ ਬਾਲਾ ਨੇ ਦੱਸਿਆ ਕਿ ਉਹ ਗਰਭਵਤੀ ਹੈ। ਇਸ ਲਈ ਉਸ ਨੂੰ ਡਾਕਟਰੀ ਸਹਾਇਤਾ ਦੀ ਜ਼ਰੂਰਤ ਸੀ। ਉਹ ਹਸਪਤਾਲ ਜਾ ਰਹੇ ਸੀ ਕਿ ਦੋ ਪੁਲਿਸ ਮੁਲਾਜ਼ਮ ਉਨ੍ਹਾਂ ਕੋਲ ਆਏ ਅਤੇ ਉਨ੍ਹਾਂ ਨੇ ਉਸ ਦੇ ਪਤੀ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਸ ਮਗਰੋਂ ਪੁਲਿਸ ਵਾਲੇ ਉਨ੍ਹਾਂ ਦੇ ਘਰ ਆਏ ਅਤੇ ਉਸ ਦੇ ਪਤੀ ਨੂੰ ਘਰੋਂ ਬਾਰਹ ਕੱਢ ਕੇ ਬੁਰੀ ਤਰ੍ਹਾਂ ਨਾਲ ਕੁੱਟ ਮਾਰ ਕੀਤੀ। ਜਿਸ ਮਗਰੋਂ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਅਤੇ ਉਸ ਦੇ ਨੱਕ ਦੀ ਹੱਡੀ ਤੱਕ ਟੁੱਟ ਗਈ ।
ਇਸੇ ਦੌਰਾਨ ਪੀੜਤ ਨੌਜਵਾਨ ਦੀ ਮਾਂ ਨੇ ਰੋਂਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਇਸ ਸੰਕਟ ਦੇ ਦੌਰ ਵਿੱਚ ਉਨ੍ਹਾਂ ਦੇ ਪੁੱਤਰ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਕਾਰਨ ਉਨ੍ਹਾਂ 'ਤੇ ਮੁਸੀਬਤਾਂ ਦਾ ਪਹਾੜ ਟੁੱਟ ਗਿਆ ਹੈ।
ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰੀ ਹੁਕਮਾਂ ਦੀ ਪਾਲਣਾ ਜ਼ਰੂਰੀ ਹੈ, ਪਰ ਕੀ ਪੁਲਿਸ ਮੁਲਾਜ਼ਮ ਇਨ੍ਹਾਂ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਜਿਸ ਘਟਨਾ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਸੰਕਟ ਦੀ ਘੜੀ ਨਾਲ ਨਜਿਠੱਣ ਦੇ ਢੰਗ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਘਟਨਾ ਇਹ ਸੋਚਣ ਲਈ ਵੀ ਮਬੂਰ ਕੀਤਾ ਹੈ ਕਿ, ਕੀ ਇਹ ਕਰਫਿਊ ਹੈ ਜਾਂ ਤਾਨਾਸ਼ਾਹੀ।