ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਹੁਣ ਸੂਬੇ ਵਿੱਚ ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਚਲਦਿਆਂ ਅੰਮ੍ਰਿਤਸਰ ਵਿੱਚ ਵੀ ਹੁਣ ਕੋਰੋਨਾ ਕਾਰਨ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲੱਗੇਗਾ।
ਇਹ ਵੀ ਪੜੋ: ਸਾਬਕਾ ਮੁੱਖ ਮੰਤਰੀ ਦੀ ਕੋਰੋਨਾ ਰਿਪੋਰਟ ਬਾਰੇ ਸਿਹਤ ਮੰਤਰੀ ਬੋਲ ਰਹੇ ਝੂਠ: ਸ਼੍ਰੋਮਣੀ ਅਕਾਲੀ ਦਲ
ਅੰਮ੍ਰਿਤਸਰ ਪੁਲਿਸ ਨੇ ਵੀ ਸਖਤਾਈ ਕਰ ਦਿੱਤੀ ਹੈ, ਸ਼ਹਿਰ ਦੀ ਸਿਵਲ ਲਾਈਨ ਪੁਲਿਸ ਵੱਲੋਂ ਨਾਕਾਬੰਦੀ ਕਰ ਕੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਪੁਲਿਸ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਕੱਟ ਰਹੀ ਹੈ। ਉੱਥੇ ਹੀ ਰੇਹੜੀ ਚਾਲਕ ਅਤੇ ਰਿਕਸ਼ਾ ਚਾਲਕ ਲੋਕਾਂ ਨੂੰ ਪੁਲਿਸ ਵੱਲੋਂ ਮੁਫ਼ਤ ਮਾਸਕ ਵੀ ਵੰਡੇ ਜਾ ਰਹੇ ਹਨ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਕੀ 9 ਵਜੇ ਤੋਂ ਬਾਅਦ ਕੋਈ ਵੀ ਵਿਅਕਤੀ ਜੇਕਰ ਸੜਕ ’ਤੇ ਘੁੰਮਦਾ ਵਿਖਾਈ ਦਿੱਤਾ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।