ਅੰਮ੍ਰਿਤਸਰ: ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਏ ਨੂੰ Jaggu Bhagwanpuria from Amritsar court ਪੇਸ਼ ਕੀਤਾ ਗਿਆ ਅਤੇ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਏ ਦਾ ਰਿਮਾਂਡ ਹਾਸਲ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲੇ ਕਤਲ ਤੋਂ ਬਾਅਦ ਲਗਾਤਾਰ ਕਈ ਗੈਂਗਸਟਰਾਂ ਉੱਤੇ ਪੰਜਾਬ ਪੁਲਿਸ ਵੱਲੋਂ ਸਖ਼ਤੀ ਵਿਖਾਈ ਜਾ ਰਹੀ ਹੈ ਅਤੇ ਪੁਰਾਣੇ ਕੇਸਾਂ ਨੂੰ ਲੈ ਕੇ ਗੈਂਗਸਟਰਾਂ ਨੂੰ ਕੋਰਟ ਵਿਚ ਪੇਸ਼ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 5 days remand of Jaggu Bhagwanpuria
ਇਸੇ ਲੜੀ ਦੇ ਤਹਿਤ ਅੱਜ ਇਕ ਵਾਰ ਫਿਰ ਤੋਂ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਉਸ ਦਾ 5 ਦਿਨ ਦਾ ਰਿਮਾਂਡ ਹਾਸਲ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਇਹ ਇਕ ਪੁਰਾਣੇ ਕੇਸ ਵਿੱਚ ਲਿਆਂਦਾ ਗਿਆ ਸੀ ਅਤੇ ਅਸੀਂ ਇਸ ਨੂੰ ਲੈ ਕੇ ਹੀ ਮਾਣਯੋਗ ਅਦਾਲਤ ਨੇ 5 ਦਿਨ ਦਾ ਰਿਮਾਂਡ ਮਿਲਿਆ ਹੈ। ਪੁਲਿਸ ਨੇ ਕਿਹਾ ਕਿ ਇਸ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ, ਇਸੇ ਲਈ ਹੀ ਰਿਮਾਂਡ ਹਾਸਲ ਕੀਤਾ ਗਿਆ ਹੈ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਹੋ ਰਹੇ ਕਤਲ ਦੀਆਂ ਵਾਰਦਾਤਾਂ ਤੋਂ ਬਾਅਦ ਹੁਣ ਗੈਂਗਸਟਰਾਂ ਵੱਲੋਂ ਖੁਦ ਹੀ ਆਪ ਜ਼ਿੰਮੇਵਾਰੀ ਲਈਆਂ ਹਨ, ਚਾਹੇ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਹੋਵੇ ਜਾਂ ਡੇਰਾ ਪ੍ਰੇਮੀ ਦੇ ਕਤਲ ਦਾ ਮਾਮਲਾ ਹੋਵੇ। ਪਰ ਹੁਣ ਉਸ ਵੱਲੋਂ ਸਖ਼ਤੀ ਵਿਖਾਉਦਿਆ ਹੋਇਆ ਮਾਨਯੋਗ ਕੋਰਟ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ ਅਤੇ ਇਹਨਾਂ ਕੋਲੋਂ ਹੋਰ ਵੀ ਖੁਲਾਸੇ ਕਰਵਾਏ ਜਾ ਰਹੇ ਹਨ।
ਇਹ ਵੀ ਪੜੋ:- ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਦਾ ਨਿਰਮਾਣ ਬਣਿਆ ਸਿਆਸੀ ਮੁੱਦਾ