ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਲੁੱਟਾਂ ਖੋਹਾਂ ਤੇ ਚੋਰੀ ਦੀ ਵਾਰਦਾਤ ਨੂੰ ਰੋਕਣ ਲਈ ਪੁਲਿਸ ਵੱਲੋਂ ਆਏ ਦਿਨ ਨਾਕਾਬੰਦੀ ਕਰ ਲੁੱਟਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਂਦਾ ਹੈ, ਜਿਸ ਦੇ ਚੱਲਦੇ ਥਾਣਾ ਛੇਹਰਟਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਕੇਂਦਰੀ ਜੇਲ੍ਹ ਵਿੱਚੋਂ ਜ਼ਮਾਨਤ 'ਤੇ ਬਾਹਰ ਆਏ ਗੁਰਸਾਹਿਬ ਸਿੰਘ ਵਾਸੀ ਖਡੂਰ ਸਾਹਿਬ ਨੂੰ ਉਸ ਦੇ ਸਾਥੀ ਸਮੇਤ ਦੱਸ ਚੋਰੀ ਦੇ ਮੋਟਰਸਾਈਕਲਾਂ ਸਣੇ ਕਾਬੂ ਕੀਤਾ।2 thieves arrested with 10 stolen motorcycles. Amritsar latest news in Punjabi.
ਇਸੇ ਤਹਿਤ ਥਾਣਾ ਛੇਹਰਟਾ ਦੇ ਮੁਖੀ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਮੁਖ਼ਬਰ ਤੋਂ ਇਤਲਾਹ ਮਿਲੀ 2 ਨੌਜਵਾਨ ਚੋਰੀ ਦੇ ਇਕ ਮੋਟਰਸਾਈਕਲ ਤੇ ਆ ਰਹੇ ਹਨ। ਜੇਕਰ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ 'ਤੇ ਵੱਡੀ ਕਾਮਯਾਬੀ ਮਿਲੇਗੀ। ਜਿਸ ਦੇ ਚੱਲਦੇ ਪੁਲਿਸ ਚੌਂਕੀ ਟਾਊਨ ਛੇਹਰਟਾ ਵੱਲੋਂ ਨਾਕਾਬੰਦੀ ਕੀਤੀ ਗਈ ਤੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਮੋਟਰਸਾਈਕਲ ਵੀ ਕਾਬੂ ਕੀਤਾ ਗਿਆ।
ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਤੇ ਪੁੱਛਗਿੱਛ ਦੌਰਾਨ ਹੋਰ ਕਈ ਖੁਲਾਸੇ ਹੋਏ ਤੇ ਮੁਲਜ਼ਮ ਗੁਰਸਾਹਿਬ ਸਿੰਘ ਦੇ ਘਰੋਂ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਗਏ ਇਸ ਨੂੰ ਫਿਰ ਅਦਾਲਤ ਵਿੱਚ ਪੇਸ਼ ਕਰ ਇਸ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਇਨ੍ਹਾਂ ਕੋਲੋਂ 5 ਚੋਰੀ ਦੇ ਹੋਰ ਮੋਟਰਸਾਈਕਲ ਜੋ ਵੱਖ-ਵੱਖ ਲੋਕਾਂ ਨੂੰ ਵੇਚੇ ਸਨ ਉਹ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਕੁੱਲ ਦੱਸ ਦੇ ਕਰੀਬ ਚੋਰੀ ਦੇ ਮੋਟਰਸਾਈਕਲ ਬਰਾਮਦ ਕਰ ਲਏ ਗਏ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਜੇਲ੍ਹ ਦੇ ਵਿੱਚੋਂ ਜ਼ਮਾਨਤ 'ਤੇ ਬਾਹਰ ਆਇਆ ਸੀ। ਗੁਰਸਾਬ ਸਿੰਘ ਤੇ ਥਾਣਾ ਜੰਡਿਆਲਾ ਵਿੱਚ 2017 ਵਿੱਚ ਮੁਕੱਦਮਾ ਦਰਜ ਹੋਇਆ। ਜਿਸ ਦੇ ਚਲਦੇ ਨੂੰ 10 ਸਾਲ ਦੀ ਸਜ਼ਾ ਹੋਈ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਪੈਰੋਲ ਤੋਂ ਬਾਹਰ ਆਉਣ ਤੋਂ ਬਾਅਦ ਫਿਰ ਚੋਰੀਆਂ ਤੇ ਲੁੱਟਾਂ ਖੋਹਾਂ ਕਰਨ ਲੱਗ ਪਿਆ ਤੇ ਐਸ਼ਪ੍ਰਸਤੀ ਦੀ ਜ਼ਿੰਦਗੀ ਜੀਣ ਲੱਗ ਪਿਆ ਤੇ ਉਸ ਤੋਂ ਬਾਅਦ ਇਹ ਜੇਲ ਵਾਪਿਸ ਨਹੀਂ ਗਿਆ।
ਜਿਸ ਦੇ ਚੱਲਦੇ ਇਸ ਨੂੰ ਤੇ ਇਸ ਦੇ ਸਾਥੀ ਨੂੰ ਚੋਰੀ ਦੇ ਮੋਟਰਸਾਈਕਲਾਂ ਸਣੇ ਕਾਬੂ ਕੀਤਾ ਗਿਆ ਹੈ ਤੇ ਇਨ੍ਹਾਂ ਨੂੰ ਫਿਰ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਹੋਰ ਪੁੱਛਗਿੱਛ ਕੀਤੀ ਜਾਵੇਗੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪਰਾਲੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ