ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਵੱਲਾ 'ਚ ਉਸ ਵੇਲੇ ਮਾਹੌਲ ਸਨਸਨੀ ਵਾਲਾ ਹੋ ਗਿਆ ਜਦੋਂ ਇੱਕ ਨੌਜਵਾਨ ਦੀ ਲਾਸ਼ ਭੇਦਭਰੇ ਹਲਾਤ ਵਿੱਚ ਨਹਿਰ ਤੋਂ ਮਿਲੀ। ਮ੍ਰਿਤਕ ਦੀ ਪਹਿਚਾਣ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਦੇ ਗੀਰਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਮ੍ਰਿਤਕ ਦੇ ਭਰਾ ਸ਼ਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੀਰਾ ਡਰਾਈਵਰ ਦਾ ਕੰਮ ਕਰਦਾ ਸੀ। ਇਸ ਦੌਰਾਨ ਉਹ 7 ਅਕਤੂਬਰ ਨੂੰ ਘਰੋਂ ਅੰਮ੍ਰਿਤਸਰ ਵਿੱਚ ਆਪਣੀ ਗੱਡੀ ਲੈ ਕੇ ਸਮਾਨ ਛੱਡਣ ਆਇਆ ਸੀ। ਉਨ੍ਹਾਂ ਕਿਹਾ ਕਿ 8 ਅਕਤੂਬਰ ਤੋਂ ਉਸ ਦਾ ਫੋਨ ਬੰਦ ਆ ਰਿਹਾ ਸੀ। ਮ੍ਰਿਤਕ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਭਰਾ ਦੇ ਲਾਪਤਾ ਹੋਣ ਦੀ ਸ਼ਿਕਾਇਤ ਜ਼ੀਰਾ ਪੁਲਿਸ ਨੂੰ ਦਿੱਤੀ। ਇਸ ਮਗਰੋਂ ਜ਼ੀਰਾ ਪੁਲਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਲਾਸ਼ ਮਿਲਣ ਦੀ ਸੂਚਨਾ ਦਿੱਤੀ, ਜਿਨ੍ਹਾਂ ਨੇ ਸਾਨੂੰ ਦੱਸਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਕਤਲ ਕਿਸੇ ਲੁੱਟਾਂ ਕਰਨ ਵਾਲੇ ਗਿਰੋਹ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਦੀ ਗੱਡੀ ਵੀ ਗਾਇਬ ਹੈ।
ਇਸ ਕਤਲ ਦੇ ਮਾਮਲੇ ਬਾਰੇ ਪੁਲਿਸ ਦੇ ਜਾਂਚ ਅਧਿਕਾਰੀ ਤਰਸੇਮ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸ਼ਨਾਖਤ ਕਰ ਲਈ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਮ੍ਰਿਤਕ ਦੀ ਲਾਸ਼ ਬਰਾਮਦ ਹੋਈ ਸੀ ਤਾਂ ਮ੍ਰਿਤਕ ਦੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਤਲ ਦਾ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਅੰਰਭ ਦਿੱਤੀ ਗਈ ਹੈ।