ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤੇ ਮਾਣ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਦੇ ਖਿਲਾਫ ਅੰਮ੍ਰਿਤਸਰ ਵਿੱਚ ਲਗਾਤਾਰ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ। (Continuous search operation in Amritsar)
ਜਿਸ ਦੇ ਚੱਲਦੇ ਇਲਾਕਾ ਗੁੱਜਰਪੁਰਾ ਵਿੱਚ ਅੰਮ੍ਰਿਤਸਰ ਪੁਲਿਸ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਦੇ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਮੌਕੇ ਏਸੀਪੀ ਮਨਿੰਦਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਦੀਆਂ ਹਦਾਇਤਾਂ ਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਸਖਤੀ ਵਰਤਦੇ ਹੋਏ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਦੇ ਖਿਲਾਫ ਇਹ ਸਰਚ ਅਪਰੇਸ਼ਨ ਰੋਜ਼ਾਨਾ ਚਲਾਏ ਜਾ ਰਹੇ ਹਨ।
ਜਿਸ ਦੇ ਚੱਲਦੇ 15 ਸਤੰਬਰ ਨੂੰ ਇਲਾਕਾ ਗੁੱਜਰਪੁਰਾ ਵਿਚ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਸ਼ਰਾਰਤੀ ਅਨਸਰ ਜੋ ਨਸ਼ਾ ਤਸਕਰ ਹਨ, ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਸ ਕਮਿਸ਼ਨਰ ਦੀਆਂ ਖਾਸ ਹਦਾਇਤਾਂ ਦੇ ਚੱਲਦੇ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਅੰਮ੍ਰਿਤਸਰ ਵਿਚ ਰੋਜ਼ਾਨਾ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਇੱਕੋ ਟੀਚਾ ਹੈ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਾ ਹੈ। ਜਿਸ ਦੇ ਚੱਲਦੇ ਇਹ ਅਭਿਆਨ ਚਲਾਇਆ ਗਿਆ ਹੈ।
ਇਹ ਵੀ ਪੜ੍ਹੋ: ਸਿਵਲ ਹਸਪਤਾਲ 'ਚ ਨੌਜਵਾਨਾਂ ਦਾ ਹਾਈ ਵੋਲਟੇਜ ਡਰਾਮਾ, ਸ਼ਰਾਬੀ ਹਾਲਤ 'ਚ ਕੱਢ ਰਹੇ ਸਨ ਗਾਲ੍ਹਾਂ