ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਗੈਂਗਸਟਰਾਂ ਵੱਲੋਂ ਆਪਣਾ ਪੈਰ ਪਸਾਰੇ ਜਾ ਰਹੇ ਹਨ। ਉਥੇ ਹੀ ਅੱਜ ਐਤਵਾਰ ਨੂੰ ਇਕ ਵਾਰ ਫਿਰ ਤੋਂ ਲਾਰੈਂਸ ਬਿਸ਼ਨੋਈ Lawrence Bishnoi ਨੂੰ ਅੰਮ੍ਰਿਤਸਰ ਦੀ ਕੋਰਟ ਵਿਚ Lawrence Bishnoi in Amritsar Court ਪੇਸ਼ ਕੀਤਾ ਗਿਆ। ਜਿਸ ਵਿੱਚ ਪੁਲਿਸ Amritsar Police ਵੱਲੋਂ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦੇ ਕੁਝ ਸਾਥੀਆਂ ਵੱਲੋਂ ਅੰਮ੍ਰਿਤਸਰ ਦੇ ਘਰਿੰਡਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਸਨ।
ਮਿਲੀ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅੰਮ੍ਰਿਤਸਰ ਦੀ ਕੋਰਟ ਵਿੱਚ ਪੱਤਰਕਾਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਉਸ ਵੱਲੋਂ ਕੰਨੀ ਕਤਰਾਉਂਦੇ ਹੋਏ ਨਜ਼ਰ ਆਏ ਲੇਕਿਨ ਇਸ ਪੇਸ਼ੀ ਵਿਚ ਕਿਸੇ ਵੀ ਤਰ੍ਹਾਂ ਦੀ ਸੂਰੀ ਦੇ ਕਤਲ ਕਾਂਡ ਦੇ ਵਿਚ ਇਸ ਦਾ ਨਹੀਂ ਰੋਲ ਨਜ਼ਰ ਆ ਰਿਹਾ ਸੀ। ਇਸ ਤੋਂ ਇਲਾਵਾਂ ਅੰਮ੍ਰਿਤਸਰ ਦੀ ਕੋਰਟ ਵਿਚੋਂ ਜਿਵੇਂ ਹੀ ਲਾਰੈਂਸ ਬਿਸ਼ਨੋਈ Lawrence Bishnoi ਬਾਹਰ ਨਿਕਲੇ ਤਾਂ ਉਨ੍ਹਾਂ ਦੇ ਮੱਥੇ ਉੱਤੇ ਟਿਕਾ ਅਤੇ ਗਲ ਪਾਈ ਟੀ-ਸ਼ਰਟ ਉੱਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਵੇਖਣ ਨੂੰ ਮਿਲੀ, ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਕੋਰਟ ਵਿਚ ਭਾਰੀ ਪੁਲਿਸ ਬਲ ਨਾਲ ਪੇਸ਼ ਕੀਤਾ ਗਿਆ।
ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਲਾਰੈਂਸ ਬਿਸ਼ਨੋਈ Lawrence Bishnoi ਅਤੇ ਹੋਰ ਨਾਮੀ ਗੈਂਗਸਟਰਾਂ ਨੂੰ ਅੰਮ੍ਰਿਤਸਰ ਦੀ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਰੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਦੇ ਡੀਜੀਪੀ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੇ ਗੈਂਗਸਟਰ ਨੂੰ ਪੈਰ ਅਤੇ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਗੈਂਗਸਟਰ ਕੋਈ ਗੈਂਗਵਾਰ ਨੂੰ ਬੜਾਵਾ ਦੇਵੇਗਾ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:- ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਸੈਕੜੇ ਪ੍ਰਸੰਸ਼ਕਾਂ ਨੇ ਮਾਤਾ ਚਰਨ ਕੌਰ ਨਾਲ ਕੀਤੀ ਮੁਲਾਕਾਤ