ਅੰਮ੍ਰਿਤਸਰ: ਲਗਾਤਾਰ ਹੀ ਪੁਲਿਸ ਵੱਲੋਂ ਗੈਂਗਸਟਰਾਂ ’ਤੇ ਨਕੇਲ ਕੱਸੀ ਜਾ ਰਹੀ ਹੈ। ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਲੈ ਕੇ ਉਨ੍ਹਾਂ ਕੋਲੋਂ ਬਰੀਕੀ ਨਾਲ ਪੰਜਾਬ ’ਚ ਹੋਏ ਕਤਲਾਂ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸਦੇ ਚੱਲਦੇ ਅੰਮ੍ਰਿਤਸਰ ਵਿੱਚ ਇੱਕ ਨਿੱਜੀ ਹਸਪਤਾਲ ਦੇ ਵਿੱਚ ਰਾਣਾ ਕੰਦੋਵਾਲੀਆ ਦਾ ਹੋਏ ਕਤਲ ਮਾਮਲੇ ਚ ਹੁਣ ਜੱਗੂ ਭਗਵਾਨਪੁਰੀਏ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਟ੍ਰਾਂਜਿਟ ਰਿਮਾਂਡ ’ਤੇ ਲਿਆਂਦਾ ਗਿਆ। ਪੁਲਿਸ ਨੇ ਗੁਰਦਾਸਪੁਰ ਪੁਲਿਸ ਤੋਂ ਗੈਂਗਸਟਰ ਦਾ ਟ੍ਰਾਂਜਿਟ ਰਿਮਾਂਡ ਲਿਆ ਹੈ।
ਅੰਮ੍ਰਿਤਸਰ ਪੁਲਿਸ ਨੇ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਮੁਲਜ਼ਮ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਮਾਮਲੇ ’ਚ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਹੋਏ ਰਾਣਾ ਕੰਦੋਵਾਲੀਆ ਕਤਲ ਮਾਮਲੇ ’ਚ ਪਹਿਲਾਂ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿੱਚ ਲਿਆਂਦਾ ਸੀ ਤੇ ਉਸ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਗਈ ਸੀ।
ਹੁਣ ਇਸੇ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਰਾਣਾ ਕੰਦੋਵਾਲੀਆ ਕਤਲ ਮਾਮਲੇ ’ਚ ਜੱਗੂ ਭਗਵਾਨਪੁਰੀਆ ’ਤੇ ਬਾਇਨੇਮ ਪਰਚਾ ਦਰਜ ਸੀ ਅਤੇ ਹੁਣ ਦਸ ਦਿਨ ਦੇ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਜੱਗੂ ਹੋਰ ਵੀ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਹੋਰ ਮਾਮਲਿਆਂ ਵਿੱਚ ਵੀ ਜੱਗੂ ਦਾ ਅਦਾਲਤ ਤੋਂ ਰਿਮਾਂਡ ਹਾਸਿਲ ਕਰ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਲੋਕਾਂ ਦੀ ਜਾਨ ਦਾ ਖੌਅ ਬਣਿਆ ਟਰਾਂਸਫਾਰਮਰ, ਮੱਝ ਮਰਨ ਨੂੰ ਲੈਕੇ ਲੋਕਾਂ ਨੇ ਘੇਰਿਆ ਬਿਜਲੀ ਵਿਭਾਗ !