ਅੰਮ੍ਰਿਤਸਰ:ਪੁਲਿਸ ਵੱਲੋ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਬਹੁਤ ਕੋਸ਼ਿਸਾ ਕੀਤੀਆ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਦ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ।
ਪੁਲਿਸ ਅਧਿਕਾਰੀ ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਸੁਖਦੇਵ ਸਿੰਘ ਨਾ ਦੇ ਵਿਅਕਤੀ ਨੂੰ ਕਾਬੂ ਕਰਕੇ ਇਸ ਕੋਲੋ 200 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਦੋਸ਼ੀ ਨੂੰ ਕਾਬੂ ਕਰ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਜਾਇਜ ਸ਼ਰਾਬ ਕਿੱਥੋਂ ਲਿਆਕੇ ਅੱਗੇ ਕਿੱਥੇ ਵੇਚਦਾ ਹੈ।