ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਲੁੱਟ ਖਸੁੱਟ ਦੇ ਨਾਲ-ਨਾਲ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਉੱਥੇ ਹੀ ਪੰਜਾਬ ਪੁਲਿਸ (Punjab Police) ਵੱਲੋਂ ਵੀ ਲਗਾਤਾਰ ਹੀ ਆਪਣੇ ਪੁਲਿਸ ਅਧਿਕਾਰੀਆਂ ਨੂੰ ਸਾਫ਼ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਕਿ ਅੰਮ੍ਰਿਤਸਰ ਵਿੱਚ ਕਿਸੇ ਵੀ ਤਰ੍ਹਾਂ ਦ ਕਰਾਈਮ ਨੂੰ ਨਹੀਂ ਹੋਣ ਦਿੱਤਾ ਜਾਵੇ, ਜਿਸ ਨੂੰ ਲੈ ਕੇ ਬੀਤੇ ਦਿਨ ਹੋਏ ਅੰਮ੍ਰਿਤਸਰ ਦੇ ਵਿੱਚ ਦੋ ਅੰਨ੍ਹੇ ਕਤਲ ਦੀ ਗੁੱਥੀ ਦਾ ਖੁਲਾਸਾ ਕੀਤਾ ਗਿਆ ਹੈ।
ਉੱਥੇ ਹੀ ਜ਼ਿਕਰਯੋਗ ਹੈ ਕਿ ਇੱਕ ਕਤਲ (Murder) ਅੰਮ੍ਰਿਤਸਰ ਦੇ ਛੇਹਰਟਾ ਇਲਾਕੇ (Chheharta area of Amritsar) ਵਿੱਚ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਕਤਲ ਦੇ ਕੇਸ ਵਿੱਚ ਜੇਲ੍ਹ ‘ਚੋਂ ਬਾਹਰ ਆਇਆ ਸੀ ਅਤੇ ਉਸ ਨੂੰ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕੀਤੀ ਗਈ ਸੀ ਅਤੇ ਦੂਸਰੇ ਕੇਸ ਵਿੱਚ ਇੱਕ ਬਜ਼ੁਰਗ ਔਰਤ ਨੂੰ ਘਰ ਦੇ ਵਿੱਚ ਹੀ ਕਤਲ ਕੀਤਾ ਗਿਆ ਸੀ, ਇਸ ਮੌਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (Commissioner of Police, Amritsar) ਨੇ ਦੱਸਿਆ ਕਿ ਇਹ ਦੋਵੇਂ ਕਤਲ ਦੀਆਂ ਗੁੱਥੀਆਂ ਨੂੰ ਸੁਲਝਾ ਲਿਆ ਗਿਆ ਹੈ।
ਇਸ ਬਜ਼ੁਰਗ ਔਰਤ ਦਾ ਕਤਲ ਉਸ ਦੇ ਗੁਆਂਢੀ ਵੱਲੋਂ ਵੀ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਸੀ, ਮੁਲਜ਼ਮ ਨੇ ਬਜ਼ੁਰਗ ਔਰਤ ਦਾ ਕਤਲ ਕਰਨ ਤੋਂ ਬਾਅਦ ਉੱਥੇ ਸੋਨੇ ਅਤੇ ਚਾਂਦੀ ਦੇ ਗਹਿਣੇ (Gold and silver jewelry) ਅਤੇ ਨਾਲ ਹੀ ਕੈਸ਼ ਦੀ ਚੋਰੀ ਕੀਤੀ ਸੀ। ਜਾਣਕਾਰੀ ਮੁਤਾਬਿਕ ਇਹ ਬਜ਼ੁਰਗ ਔਰਤ ਆਪਣੇ ਇੱਕ ਰਿਸ਼ਤੇਦਾਰ ਨਾਲ ਰਹਿੰਦੀ ਸੀ, ਪਰ ਉਸ ਸਮੇਂ ਇਸ ਮ੍ਰਿਤਕ ਔਰਤ ਦਾ ਰਿਸ਼ਤੇਦਾਰ ਕਿਸੇ ਕੰਮ ਲਈ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ। ਮ੍ਰਿਤਕ ਬਜ਼ੁਰਗ ਔਰਤ ਇੱਕ ਕਿਰਾਨੇ ਦੀ ਦੁਕਾਨ ਚਲਾਉਦੀ ਸੀ।
ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦਾ ਨਾਮ ਦੀਪਕ ਉਰਫ ਕਾਕਾ ਹੈ। ਪੁਲਿਸ ਨੇ ਮੁਲਜ਼ਮ ਤੋਂ 1 ਸੈਟ ਸੋਨਾ ਸਮੇਤ ਜੋੜੀ ਕਾਂਟੇ, 1 ਚੈਨ ਸੋਨਾ, 1 ਜੇੜਾ ਵਾਲੀਆ ਸੋਨਾ, ਵੋਟਰ ਕਾਰਡ, ਬੈਂਕ ਦੀਆਂ ਕਾਪੀਆਂ ਅਤੇ ਐੱਫ.ਡੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਸਣੇ ਤਿੰਨ ਨੂੰ ਹਾਈਕੋਰਟ ਵੱਲੋਂ ਝਟਕਾ