ਅੰਮ੍ਰਿਤਸਰ : ਸੂਬੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਵਾਸਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ ਤਾਂ ਓਥੇ ਹੀ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਵੱਲੋਂ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਕੋਲੋਂ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਲੁੱਟ ਖੋਹ ਦੀ ਵਾਰਦਾਤ ਕੀਤੀ ਗਈ ਹੈ ਅਤੇ ਉਸ ਉੱਤੇ ਤੇਜ਼ਧਾਰ ਹਥਿਆਰ ਦੇ ਨਾਲ ਹਮਲਾ ਵੀ ਕੀਤਾ ਗਿਆ ਹੈ। ਇਹ ਲੁਟੇਰੇ ਵਿਅਕਤੀ ਕੋਲੋਂ ਲੁੱਟ ਦੌਰਾਨ ਮੋਬਾਈਲ ਫੋਨ ਅਤੇ 7000 ਦੇ ਕਰੀਬ ਨਗਦੀ ਲੈ ਕੇ ਫਰਾਰ ਹੋ ਗਏ ਸਨ।
ਪੁਲਿਸ ਨੇ ਦਿਖਾਈ ਮੁਸਤੈਦੀ : ਪੁਲਿਸ ਅਧਿਕਾਰੀਆਂ ਦੱਸਿਆ ਕਿ ਇਹ ਤਿੰਨੇ ਮੁਲਜ਼ਮ ਨਸ਼ੇ ਦੇ ਆਦਿ ਹਨ ਅਤੇ ਉਮਰ 20 ਸਾਲ ਤੋਂ ਲੈ ਕੇ 28 ਸਾਲ ਦੇ ਅੰਦਰ-ਅੰਦਰ ਹੈ। ਇਹਨਾਂ ਨੂੰ ਕੰਮ ਨਾ ਕਰਨਾ ਪਵੇ ਇਸ ਕਰਕੇ ਹੀ ਇਹ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹਨਾਂ ਵੱਲੋਂ ਬਟਾਲਾ ਰੋਡ ਅਤੇ ਮਜੀਠਾ ਰੋਡ 'ਤੇ ਹੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਕਿਉਂਕਿ ਇਹ ਇਸੇ ਇਲਾਕੇ ਦੇ ਰਹਿਣ ਵਾਲੇ ਹਨ ਬਾਈਪਾਸ ਨਜ਼ਦੀਕ ਹੋਣ ਕਾਰਨ ਇਨ੍ਹਾਂ ਨੂੰ ਭੱਜਣ ਵਿੱਚ ਵੀ ਅਸਾਨੀ ਰਹਿੰਦੀ ਸੀ। ਉੱਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਇਹਨਾਂ ਕੋਲੋਂ ਲੁੱਟ ਖੋ ਦੇ ਦੌਰਾਨ ਇਹ ਮੋਬਾਇਲ ਤੇ ਤੇਜ਼ਧਾਰ ਹਥਿਆਰਾਂ ਨੂੰ ਬਰਾਮਦ ਕਰ ਦਿੱਤਾ ਹੈ। ਪੁਲਿਸ ਵੱਲੋਂ ਮੁਸਤੈਦੀ ਦਿਖਾਉਂਦਿਆਂ ਦੋ ਘੰਟਿਆਂ ਦੇ ਅੰਦਰ-ਅੰਦਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਤੇ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਦੇ ਹੋਰ ਸਾਥੀਆਂ ਦਾ ਵੀ ਪਤਾ ਲਗਾਇਆ ਜਾ ਸਕੇ।
- San Francisco Khalistani Attack: ਖਾਲਿਸਤਾਨੀ ਹਮਲੇ ਦਾ ਵਿਰੋਧ ਕਰਨ ਲਈ ਸੈਨ ਫਰਾਂਸਿਸਕੋ ਕੌਂਸਲੇਟ ਦੇ ਬਾਹਰ ਭਾਰਤੀ ਅਮਰੀਕੀ ਹੋਏ ਇਕੱਠੇ
- SGPC Help Farmer: ਹੜ੍ਹ ਪੀੜਤ ਕਿਸਾਨਾਂ ਲਈ ਐੱਸਜੀਪੀਸੀ ਦਾ ਅਹਿਮ ਉਪਰਾਲਾ, ਝੋਨੇ ਦੀ ਫਸਲ ਲਈ ਬੀਜੀ ਪਨੀਰੀ
- ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਨ ਤੇਜ਼, 25 ਹਜ਼ਾਰ ਲੋਕ ਭੇਜੇ ਸੁਰੱਖਿਅਤ ਥਾਵਾਂ 'ਤੇ
ਪੁਲਿਸ ਵੱਲੋਂ ਅਪਰਾਧਾਂ ਉੱਤੇ ਠੱਲ੍ਹ ਪਾਉਣ ਦਾ ਭਰੋਸਾ: ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਨਸ਼ੇ ਖਿਲਾਫ ਵੀ ਮੁਹਿੰਮ ਛੇੜੀ ਗਏ ਹੈ ਤੇ ਜੇਕਰ ਨਸ਼ੇ ਦੀ ਪੂਰਤੀ ਲਈ ਜ਼ੁਰਮ ਕਰਦਾ ਹੈ ਤਾਂ ਪੁਲਿਸ ਉਸ ਨੂੰ ਸੁਧਰਣ ਦਾ ਮੌਕਾ ਵੀ ਦਿੰਦੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਫੜ੍ਹੇ ਗਏ ਨੌਜਵਾਨਾਂ ਨੂੰ ਨਸ਼ਾ ਛੁਡਾਓ ਕੇਂਦਰ ਵੀ ਭਰਤੀ ਕਰਾਵਾਂਗੇ ਤਾਂ ਇਹ ਨਸ਼ੇ ਛੱਡ ਸਕਣ ਤੇ ਚੰਗੀ ਜ਼ਿੰਦਗੀ ਬਤੀਤ ਕਰ ਸਕਣ।